November 2, 2026 9:38 pm

ਅੰਮ੍ਰਿਤਸਰ ਵਿਖੇ ਬੀ. ਐੱਲ. ਸੰਤੋਸ਼ ਦੀ ਅਗਵਾਈ ਹੇਠ ਭਾਜਪਾ ਦੀ ਅਹਿਮ ਸੰਗਠਨਾਤਮਕ ਮੀਟਿੰਗ

ਅੰਮ੍ਰਿਤਸਰ: ਅੰਮ੍ਰਿਤਸਰ ਵਿਖੇ ਭਾਰਤੀ ਜਨਤਾ ਪਾਰਟੀ ਦੀ ਇੱਕ ਅਹਿਮ

Thank you for reading this post, don't forget to subscribe!

 

(ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

 

ਸੰਗਠਨਾਤਮਕ ਮੀਟਿੰਗ ਭਾਜਪਾ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ. ਐੱਲ. ਸੰਤੋਸ਼ ਜੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਸਰਗਰਮੀ ਵਧਾਉਣ ਅਤੇ ਆਉਣ ਵਾਲੇ ਸਮੇਂ ਲਈ ਪਾਰਟੀ ਦੀਆਂ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸੰਗਠਨ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਬਣਾਉਣ, ਲੋਕਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਤੇ ਵਿਕਾਸ ਕਾਰਜਾਂ ਨੂੰ ਜਨਤਾ ਤੱਕ ਪਹੁੰਚਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਮੀਟਿੰਗ ਦੌਰਾਨ ਪਾਰਟੀ ਦੀ ਮੌਜੂਦਾ ਸੰਗਠਨਾਤਮਕ ਸਥਿਤੀ ਦਾ ਜਾਇਜ਼ਾ ਲੈਂਦਿਆਂ ਵਰਕਰਾਂ ਨੂੰ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਮਜ਼ਬੂਤ ਸੰਗਠਨ ਹੀ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦਾ ਹੈ ਅਤੇ ਭਾਜਪਾ ਵੱਲੋਂ ਪੰਜਾਬ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ।

ਇਸ ਮੌਕੇ ਭਾਜਪਾ ਦੇ ਕੌਮੀ ਆਗੂ ਸ਼੍ਰੀ ਨਿਤਿਨ ਨਬੀਨ ਸਮੇਤ ਪੰਜਾਬ ਭਾਜਪਾ ਦੇ ਆਗੂ ਅਤੇ ਪਾਰਟੀ ਦੇ ਅਹੁਦੇਦਾਰ ਮੌਜੂਦ ਰਹੇ। ਮੀਟਿੰਗ ਨੂੰ ਪਾਰਟੀ ਦੀਆਂ ਭਵਿੱਖੀ ਸੰਗਠਨਾਤਮਕ ਗਤੀਵਿਧੀਆਂ ਲਈ ਅਹਿਮ ਮੰਨਿਆ ਜਾ ਰਿਹਾ ਹੈ।

और पढ़ें

Cricket Live Score

Corona Virus

Rashifal

और पढ़ें