November 2, 2026 10:44 pm

ਆਪ ਸਰਕਾਰ ਵੱਲੋਂ ਔਰਤਾਂ ਨੂੰ 1000 ਹਜ਼ਾਰ ਰੁਪਏ ਦੇ ਵਾਅਦੇ ਤੇ ਕਾਂਗਰਸ ਦਾ ਤਿੱਖਾ ਹਮਲਾ।

ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਪੰਜਾਬ ਕਾਂਗਰਸ ਦੇ ਪ੍ਰਧਾਨ ਸ਼

ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 2022 ਦੀਆਂ ਚੋਣਾਂ ਦੌਰਾਨ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਸਰਕਾਰ ਬਣਨ ਤੋਂ ਬਾਅਦ 4 ਸਾਲਾਂ ਵਿੱਚ ਵੀ ਪੂਰਾ ਨਹੀਂ ਕੀਤਾ ਗਿਆ। ਇਸ ਗੰਭੀਰ ਵਾਅਦੇ ਦੀ ਨਫ਼ਰੀ ਕਰਦਿਆਂ, ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਾਂਗਰਸ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਆਮ ਆਦਮੀ ਪਾਰਟੀ ਦੀ ਤੀਬਰ ਆਲੋਚਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਔਰਤਾਂ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਤਾਂ 4 ਸਾਲਾਂ ਵਿੱਚ ਹਰ ਔਰਤ ਨੂੰ 48,000 ਰੁਪਏ ਮਿਲਣੇ ਚਾਹੀਦੇ ਸਨ, ਜੋ ਹੁਣ ਤੱਕ ਬਕਾਇਆ ਹਨ। ਇਸ ਮੌਕੇ ‘ਤੇ ਸ. ਪਰਗਟ ਸਿੰਘ, ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਅਤੇ ਸ਼੍ਰੀ ਅੰਗਦ ਸੈਣੀ ਨੇ ਕਿਹਾ ਕਿ ਸਰਕਾਰ ਨੇ ਓਹ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ ਅਤੇ ਇਹ 48,000 ਰੁਪਏ ਦੀ ਬਕਾਇਆ ਰਕਮ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮਾਮਲੇ ਵਿੱਚ ਗੰਭੀਰਤਾ ਨਾ ਦਿਖਾਈ, ਤਾਂ ਕਾਂਗਰਸ ਸੂਬਾ ਪੱਧਰੀ ਆੰਦੋਲਨ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਵੱਡੇ ਵਾਅਦੇ ਕਰਕੇ ਲੋਕਾਂ ਨੂੰ ਭਰਮਿਤ ਕੀਤਾ ਸੀ, ਪਰ ਹਕੀਕਤ ਵਿੱਚ ਕੋਈ ਕਾਰਗਰ ਕਦਮ ਨਹੀਂ ਚੁੱਕਿਆ ਗਿਆ। ਕਾਂਗਰਸੀ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਇਹ ਰਕਮ ਜਾਰੀ ਕਰੇ, ਨਹੀਂ ਤਾਂ ਹਰ ਜ਼ਿਲ੍ਹੇ ਵਿੱਚ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ।

और पढ़ें

Cricket Live Score

Corona Virus

Rashifal

और पढ़ें