November 2, 2026 5:53 pm

ਇਲੈਕਸ਼ਨ ਮੋਡ ਔਨ: ਫਗਵਾੜਾ ਦਿਹਾਤੀ ਵਿੱਚ ਯੂਥ ਅਕਾਲੀ ਦਲ ਦੀ ਅਹਿਮ ਮੀਟਿੰਗ, 2027 ਦੀਆਂ ਚੋਣਾਂ ਲਈ ਨੌਜਵਾਨਾਂ ਨੇ ਕਮਰ ਕੱਸੀ

(ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ

Thank you for reading this post, don't forget to subscribe!

ਫਗਵਾੜਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਭਰ ਵਿੱਚ ਚਲਾਈ ਜਾ ਰਹੀ ਮਹਾ ਜਨਸੰਪਰਕ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਲਈ ਯੂਥ ਅਕਾਲੀ ਦਲ ਫਗਵਾੜਾ ਦਿਹਾਤੀ ਵੱਲੋਂ ਵੱਖ-ਵੱਖ ਪਿੰਡਾਂ ਦੇ ਨੌਜਵਾਨ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ।ਇਹ ਮੀਟਿੰਗ ਯੂਥ ਅਕਾਲੀ ਦਲ ਹਲਕਾ ਫਗਵਾੜਾ ਦਿਹਾਤੀ ਦੇ ਪ੍ਰਧਾਨ ਸ. ਰਣਜੀਤ ਸਿੰਘ ਜੀਤੀ, ਸੀਨੀਅਰ ਅਕਾਲੀ ਆਗੂ ਸ. ਗੁਰਦੀਪ ਸਿੰਘ ਖੇੜਾ ਅਤੇ ਸ. ਰਜਿੰਦਰ ਸਿੰਘ ਖਾਲਸਾ ਨੰਗਲ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਨੌਜਵਾਨ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪਾਰਟੀ ਵੱਲੋਂ ਕੀਤੇ ਜਾ ਰਹੇ ਜਨਸੰਪਰਕ ਪ੍ਰੋਗਰਾਮਾਂ ਸਬੰਧੀ ਜਾਣੂ ਕਰਵਾਇਆ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਲੀਡ ਨਾਲ ਜਿਤਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ 6 ਅਕਤੂਬਰ ਤੋਂ ਪੰਜਾਬ ਭਰ ਵਿੱਚ ਸ਼ੁਰੂ ਹੋਣ ਜਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਜਨਸੰਪਰਕ ਅਤੇ ਚੋਣ ਪ੍ਰਚਾਰ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਨੌਜਵਾਨਾਂ ਨੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਉਹ ਪੂਰੀ ਸਰਗਰਮੀ ਨਾਲ ਕੰਮ ਕਰਨਗੇ।ਇਸ ਮੌਕੇ ਰਣਜੀਤ ਸਿੰਘ ਜੀਤੀ, ਗੁਰਦੀਪ ਸਿੰਘ ਖੇੜਾ, ਰਜਿੰਦਰ ਸਿੰਘ ਖਾਲਸਾ ਨੰਗਲ, ਨਵੀਨ ਖੇੜਾ, ਪਰਮਿੰਦਰ ਸਿੰਘ, ਕਰਮਵੀਰ ਸਿੰਘ ਨੰਗਲ, ਸੁੱਖਵਿੰਦਰ ਸਿੰਘ, ਮਨਪ੍ਰੀਤ ਸਿੰਘ, ਸੁਖਵੀਰ ਸਿੰਘ ਸੁੱਖਾ, ਅਤਿੰਦਰ ਸਿੰਘ ਡੁਮੇਲੀ, ਹਰਮਨ ਸਿੰਘ, ਬੰਟੀ ਗੋਬਿੰਦਪੁਰਾ, ਅਕਾਸ਼ ਭਾਣੋਕੀ, ਮਨਜਿੰਦਰ ਭਾਣੋਕੀ, ਜਿੰਦਰ ਸਿੰਘ ਠੱਕਰਕੀ, ਪਰਮਵੀਰ ਸਿੰਘ ਜਗਤਪੁਰ ਜੱਟਾ, ਦਵਨਵੀਰ ਨਵਾਪਿੰਡ ਸਮੇਤ ਵੱਡੀ ਗਿਣਤੀ ਵਿੱਚ ਯੂਥ ਅਕਾਲੀ ਦਲ ਦੇ ਨੌਜਵਾਨ ਆਗੂ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें