November 2, 2026 8:07 pm

ਕਿਸਾਨ ਆਗੂਆਂ ਦੀ ਰਿਹਾਈ ਨਾ ਹੋਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ: ਸ਼ਿੰਗਾਰਾ ਸਿੰਘ ਮਾਨ ਜ਼ਿਲ੍ਹਾ ਪ੍ਰਧਾਨ।

ਭੁੱਚੋ ਮੰਡੀ, 9 ਫਰਵਰੀ:(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਕਿਸਾਨ ਆਗੂ ਬਲਦੇਵ ਸਿੰਘ ਚੌਕੇ ਅਤੇ ਸਗਨਦੀਪ ਸਿੰਘ ਜਿਉਂਦ ਦੀ ਰਿਹਾਈ ਲਈ ਚੱਲ ਰਹੇ ਸੰਘਰਸ਼ ਦੇ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪਿੰਡ ਚੱਕ ਫਤਿਹ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ 6 ਫਰਵਰੀ ਨੂੰ ਜੇਲ੍ਹ ਵਿੱਚ ਬੰਦ ਕਿਸਾਨ ਆਗੂਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਗਏ ਸੰਘਰਸ਼ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੁਝ ਦਿਨਾਂ ਵਿੱਚ ਰਿਹਾਈ ਕਰਨ ਦਾ ਭਰੋਸਾ ਦਿੱਤਾ ਗਿਆ ਸੀ। ਪ੍ਰਸ਼ਾਸਨ ਵੱਲੋਂ ਅਰਜ਼ੀ ਮੰਗੇ ਜਾਣ ਉਪਰੰਤ ਜਥੇਬੰਦੀ ਨੇ ਆਪਣੀ ਅਰਜ਼ੀ ਦੇ ਕੇ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕਰਵਾ ਦਿੱਤੀ ਹੈ।
ਉਹਨਾਂ ਸਪਸ਼ਟ ਚੇਤਾਵਨੀ ਦਿੱਤੀ ਕਿ ਜੇਕਰ 14 ਫਰਵਰੀ ਤੱਕ ਕਿਸਾਨ ਆਗੂਆਂ ਦੀ ਰਿਹਾਈ ਨਾ ਕੀਤੀ ਗਈ ਤਾਂ ਸੂਬਾ ਕਮੇਟੀ ਵੱਲੋਂ ਤਿੱਖੇ ਸੰਘਰਸ਼ ਦੀ ਕਾਲ ਦਿੱਤੀ ਜਾਵੇਗੀ, ਜਿਸ ਨੂੰ ਜ਼ਿਲ੍ਹਾ ਬਠਿੰਡਾ ਵੱਲੋਂ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ।
ਮੀਟਿੰਗ ਦੌਰਾਨ 12 ਫਰਵਰੀ ਨੂੰ ਦੇਸ਼ ਦੀਆਂ 10 ਟਰੇਡ ਯੂਨੀਅਨਾਂ ਵੱਲੋਂ ਕੀਤੀ ਜਾ ਰਹੀ ਦੇਸ਼ਵਿਆਪੀ ਹੜਤਾਲ ਦੇ ਸੱਦੇ ਤਹਿਤ ਬਠਿੰਡਾ ਵਿਖੇ ਧਰਨੇ ਅਤੇ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਯੋਜਨਾ ਬਣਾਈ ਗਈ। ਇਸ ਤੋਂ ਇਲਾਵਾ 22 ਫਰਵਰੀ ਨੂੰ ਕੇਂਦਰ ਸਰਕਾਰ ਦੀਆਂ ਨਿੱਜੀਕਰਨ ਵਿਰੋਧੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਇਹਨਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੇ ਵਿਰੋਧ ਵਿੱਚ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਘਰਾਂ ਅੱਗੇ ਧਰਨੇ ਦੇਣ ਦਾ ਵੀ ਫੈਸਲਾ ਕੀਤਾ ਗਿਆ।
ਇਸ ਮੌਕੇ 15 ਫਰਵਰੀ ਨੂੰ ਜੇਠੂਕੇ ਸ਼ਹੀਦੀ ਪਾਰਕ ਵਿੱਚ ਮਨਾਈ ਜਾਣ ਵਾਲੀ ਜੇਠੂਕੇ ਸ਼ਹੀਦਾਂ ਦੀ ਬਰਸੀ ਲਈ ਪ੍ਰਬੰਧਾਂ ਅਤੇ ਸਮੂਲੀਅਤ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗ ਵਿੱਚ ਜਸਵੀਰ ਸਿੰਘ ਬੁਰਜ ਸੇਮਾ, ਨਛੱਤਰ ਸਿੰਘ ਢੱਡੇ, ਜਗਸੀਰ ਸਿੰਘ ਝੁੰਬਾ, ਮਾਲਣ ਕੌਰ, ਅਮਰੀਕ ਸਿੰਘ ਸਿਵੀਆਂ, ਗੁਰਪਾਲ ਸਿੰਘ ਦਿਓਣ, ਰਾਮ ਸਿੰਘ ਕੋਟਗੁਰੂ, ਧਰਮਪਾਲ ਸਿੰਘ ਜੰਡੀਆਂ ਸਮੇਤ ਕਈ ਹੋਰ ਆਗੂ ਅਤੇ ਕਾਰਕੁਨ ਮੌਜੂਦ ਸਨ।
Headlines

और पढ़ें

Cricket Live Score

Corona Virus

Rashifal

और पढ़ें