ਪੱਤਰਕਾਰ ਦਲਵੀਰ ਸਿੰਘ ਕੂਨਰ)(21/3/206)
Thank you for reading this post, don't forget to subscribe!ਕੋਟ ਬਾਦਲ ਖਾਂ ਦਾਣਾ ਮੰਡੀ ਵਿਖੇ ਸੀਵਰੇਜ ਸਮੱਸਿਆ ਨੂੰ ਲੈ ਕੇ ਕਿਸਾਨ ਯੂਨੀਅਨ ਵੱਲੋਂ ਇਕੱਠ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਕਈ ਪ੍ਰਮੁੱਖ ਆਗੂ ਅਤੇ ਸਮਾਜ ਸੇਵੀ ਹਾਜ਼ਰ ਰਹੇ। ਇਸ ਮੌਕੇ ਕਿਸਾਨਾਂ ਨੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਪੈਦਾ ਹੋ ਰਹੀਆਂ ਮੁਸ਼ਕਲਾਂ ’ਤੇ ਗੰਭੀਰ ਚਿੰਤਾ ਜਤਾਈ।
ਇਸ ਪ੍ਰਦਰਸ਼ਨ ਦੌਰਾਨ ਲਖਵੀਰ ਸਿੰਘ ਗੋਬਿੰਦਪੁਰੀ, ਕਸ਼ਮੀਰ ਸਿੰਘ ਪੂੰਨ ਅਤੇ ਦਵਿੰਦਰ ਸਿੰਘ ਸੰਗੋਵਾਲ (ਮਿਸਲ ਹਲਕਾ ਇੰਚਾਰਜ ਨਕੋਦਰ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੀਵਰੇਜ ਦੀ ਸਮੱਸਿਆ ਲੰਮੇ ਸਮੇਂ ਤੋਂ ਇਲਾਕੇ ਦੇ ਲੋਕਾਂ ਲਈ ਸਿਰਦਰਦ ਬਣੀ ਹੋਈ ਹੈ ਅਤੇ ਇਸਦਾ ਤੁਰੰਤ ਹੱਲ ਲੱਭਣਾ ਲਾਜ਼ਮੀ ਹੈ।
ਇਸ ਤੋਂ ਇਲਾਵਾ ਅਵਤਾਰ ਸਿੰਘ (ਸਾਬਕਾ ਸਰਪੰਚ, ਸ਼ਮਸ਼ਾਬਾਦ), ਕੇਵਲ ਸਿੰਘ ਚੰਦੀ ਅਤੇ ਚਰਨ ਸਿੰਘ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਪਿੰਡ ਡੱਲਾ ਤੋਂ ਬਿੱਲਾ ਕੋਟ ਬਾਦਲ ਖਾਂ ਤੋਂ ਕੁੰਦਨ ਸਿੰਘ ਪ੍ਰਧਾਨ ਗੁਰਨਾਮ ਸਿੰਘ ਜਨਤਾ ਨਗਰ ਪ੍ਰਿਤਪਾਲ ਸਿੰਘ ਸਾਬਕਾ ਸਰਪੰਚ ਜਨਤਾ ਨਗਰ ਲਾਡੀ ਸਰਪੰਚ ਅਜਤਾਣੀ ਭਿੰਦਾ ਅਜਤਾਣੀ ਤੋਂ ਹੈਪੀ ਜਨਤਾ ਨਗਰ ਗੁਰਮੇਲ ਸਿੰਘ ਜਨਤਾ ਨਗਰ ਨੂਰਮਹਿਲ) ਵੀ ਹਾਜ਼ਰ ਰਹੇ। ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਕਿਸਾਨਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸੀਵਰੇਜ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।











