November 2, 2026 8:52 pm

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾ ਨੂੰ ਸਮਰਪਿਤ ਗੁਰਦਵਾਰਾ ਪਾਤਸ਼ਾਹੀ ਦਸਵੀਂ ਛਾਉਣੀ ਨਿਹੰਗ ਸਿੰਘਾਂ

ਕੋਟਕਪੂਰਾ, 28 ਨਵੰਬਰ ( ਜਿਲਾ ਇਨਚਾਰਜ ਰਜਿੰਦਰ ਕੁਮਾਰ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ) :-  ਕੋਟਕਪੂਰਾ ਤੋਂ ਤਿੰਨ ਰੋਜ਼ਾ ਗੁਰਮਤਿ ਸਮਾਗਮਾ ਦੀ ਲੜੀ ਵਿੱਚ ਪਹਿਲੇ ਦਿਨ ਵਿਸ਼ਾਲ ਨਗਰ ਕੀਰਤਨ ਦਾ ਆਰੰਭ ਕੀਤਾ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਕੱਢੇ ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦਿਆਂ ਗੁਰਦਵਾਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੁਲਵੰਤ ਸਿੰਘ ਚਾਣਕੀਆ ਨੇ ਦੱਸਿਆ ਕਿ ਇਸ ਵਾਰ ਨਗਰ ਕੀਰਤਨ ਦਾ ਸਮਾਂ ਅਤੇ ਰੂਟ ਮਾਰਗ ਬਦਲਿਆ ਗਿਆ ਸੀ। ਉਹਨਾ ਦੱਸਿਆ ਕਿ ਸਾਰੇ ਰਸਤੇ ਗੁਰੂ ਘਰ ਦੇ ਰਾਗੀ ਜੱਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜ ਰਹੇ ਸਨ ਅਤੇ ਨਗਰ ਕੀਰਤਨ ਦੌਰਾਨ ਸ਼ਰਧਾਲੂਆਂ ਨੇ ਸੰਗਤਾਂ ਲਈ ਭਾਂਤ ਭਾਂਤ ਦੇ ਲੰਗਰ ਲਾਏ ਹੋਏ ਸਨ। ਉਹਨਾ ਦੱਸਿਆ ਕਿ ਗੁਰਦਵਾਰਾ ਸਾਹਿਬ ਨਾਲ ਜੁੜੀਆਂ ਸਮਾਜਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਵਿੱਚ ਸ਼ਾਮਲ ਜੈਕਾਰਾ ਮੂਵਮੈਂਟ ਸ਼ੋਸ਼ਲ ਆਰਗੇਨਾਈਜੇਸ਼ਨ, ਸ਼ਹੀਦ ਬਾਬਾ ਦੀਪ ਸਿੰਘ ਚੈਰੀਟੇਬਲ ਸੇਵਾ ਸੁਸਾਇਟੀ, ਅਰੋੜਬੰਸ ਸਭਾ, ਅਰੋੜਾ ਮਹਾਂਸਭਾ, ਗੁੱਡ ਮੌਰਨਿੰਗ ਵੇਲਫੇਅਰ ਕਲੱਬ, ਚਨਾਬ ਗਰੁੱਪ ਆਫ ਐਜੂਕੇਸ਼ਨ, ਵਾਹਿਗੁਰੂ ਸਿਮਰਨ ਕੇਂਦਰ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਆਦਿ ਦੇ ਸੰਚਾਲਕਾਂ ਅਤੇ ਪ੍ਰਬੰਧਕਾਂ ਦਾ ਪੂਰਨ ਸਹਿਯੋਗ ਰਿਹਾ। ਗੁਰਪ੍ਰੀਤ ਸਿੰਘ ਰਾਜਾ, ਅਮਰਦੀਪ ਸਿੰਘ ਦੀਪਾ ਅਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਨਗਰ ਕੀਰਤਨ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਝਾੜੂ ਮਾਰ ਕੇ ਸਫਾਈ ਕਰਨ ਦੀਆਂ ਸੇਵਾਵਾਂ ਬਾਖੂਬੀ ਨਿਭਾਈਆਂ, ਜਦਕਿ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂ ਅਜੈਪਾਲ ਸਿੰਘ ਸੰਧੂ ਸਮੇਤ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।

Thank you for reading this post, don't forget to subscribe!

और पढ़ें

Cricket Live Score

Corona Virus

Rashifal

और पढ़ें