November 2, 2026 8:07 pm

ਗੁੱਡ ਮੋਰਨਿੰਗ ਕਲੱਬ ਅਤੇ ਸੀਨੀਅਰ ਸਿਟੀਜਨ ਸੁਸਾਇਟੀ ਵੱਲੋਂ ਗੁਰੂ ਨਾਨਕ ਮੋਦੀਖਾਨਾ ਨੂੰ 51,500 ਰੁਪਏ ਦੀ ਰਾਸ਼ੀ ਭੇਂਟ*

*ਹੁਣ ਹੜਪੀੜਤ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਦੀਆਂ ਕੋਸ਼ਿਸ਼ਾਂ – ਖ਼ਾਲਸਾ*

Thank you for reading this post, don't forget to subscribe!

 

ਕੋਟਕਪੂਰਾ 12 ਅਕਤੂਬਰ, (  ਜਿਲ੍ਾ ਇੰਚਾਰਜ ਰਾਜਾ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ) :- ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਸੰਸਥਾ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਅਤੇ ਸੀਨੀਅਰ ਸਿਟੀਜਨ ਸੁਸਾਇਟੀ ਕੋਟਕਪੂਰਾ ਨੇ ਸਾਂਝੇ ਤੌਰ ‘ਤੇ ਹੜਪੀੜਤ ਪਰਿਵਾਰਾਂ ਦੀ ਮੱਦਦ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕੋਟਕਪੂਰਾ ਵਿਖੇ ਚਲਾਏ ਜਾ ਰਹੇ ਗੁਰੂ ਨਾਨਕ ਮੋਦੀਖਾਨਾ ਦੇ ਸੰਚਾਲਕ ਹਰਪ੍ਰੀਤ ਸਿੰਘ ਖਾਲਸਾ ਨੂੰ 51,500 ਰੁਪਏ ਦੀ ਸਹਾਇਤਾ ਰਾਸ਼ੀ ਸੌਂਪੀ । ਗੁੱਡ ਮੋਰਨਿੰਗ ਵੈਲਫੇਅਰ ਕਲੱਬ ਦੇ ਪ੍ਰਧਾਨ ਡਾਕਟਰ ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ 18500 ਰੁਪਏ ਦਾ ਚੈੱਕ ਸੌਂਪਿਆ ਗਿਆ ਜਦਕਿ ਪ੍ਰੋਫੈਸਰ ਐਚ ਐਸ ਪਦਮ ਦੀ ਅਗਵਾਈ ਵਾਲੇ ਵਫਦ ਨੇ 33 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਸੌਂਪਦਿਆਂ ਗੁਰੂ ਨਾਨਕ ਮੋਦੀਖਾਨਾ ਦੇ ਉਪਰਾਲਿਆਂ ਦੀ ਭਰਪੂਰ ਪ੍ਰਸੰਸਾ ਕੀਤੀ। ਮੰਚ ਸੰਚਾਲਨ ਕਰਦਿਆਂ ਕਲੱਬ ਦੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਗੁਰੂ ਨਾਨਕ ਮੋਦੀਖਾਨਾ ਦੇ ਸਹਿਯੋਗ ਨਾਲ ਕਲੱਬ ਵੱਲੋਂ ਬਹੁਤ ਸਾਰੇ ਜਰੂਰਤਮੰਦ ਪਰਿਵਾਰਾਂ ਦੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ, ਕਿਉਂਕਿ ਗੁਰੂ ਨਾਨਕ ਮੋਦੀਖਾਨਾ ਦੇ ਸੇਵਾਦਾਰਾਂ ਵੱਲੋਂ ਪਹਿਲਾਂ ਲੋੜਵੰਦ ਪਰਿਵਾਰ ਦੀ ਬੜੀ ਡੁੰਘਾਈ ਨਾਲ ਜਾਂਚ ਪੜਤਾਲ ਕੀਤੀ ਜਾਂਦੀ ਹੈ ਅਤੇ ਉਸ ਤੋਂ ਬਾਅਦ ਮੱਦਦ ਕਰਨ ਬਾਰੇ ਸੋਚਿਆ ਅਤੇ ਵਿਚਾਰਿਆ ਜਾਂਦਾ ਹੈ। ਡਾਕਟਰ ਅਵੀਨਿੰਦਰਪਾਲ ਸਿੰਘ, ਜਗਮੋਹਨ ਸਿੰਘ, ਨਵਨੀਤ ਸਿੰਘ ਆਦਿ ਨੇ ਦੱਸਿਆ ਕਿ ਹੁਣ ਹੜਪੀੜਤ ਇਲਾਕਿਆਂ ਦੇ ਵੱਖ-ਵੱਖ ਪਿੰਡਾਂ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚਿਆਂ ਦੀਆਂ ਵਰਦੀਆਂ, ਸਟੇਸ਼ਨਰੀ ਅਤੇ ਫੀਸਾਂ ਦਾ ਪ੍ਰਬੰਧ ਕਰਨ ਲਈ ਬਕਾਇਦਾ ਲੋੜਵੰਦ ਬੱਚਿਆਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ। ਉਨਾ ਗੁੱਡ ਮੋਰਨਿੰਗ ਵੈਲਫੇਅਰ ਕਲੱਬ ਅਤੇ ਸੀਨੀਅਰ ਸਿਟੀਜਨ ਸੁਸਾਇਟੀ ਦਾ ਮੱਦਦ ਲਈ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਜਸਕਰਨ ਸਿੰਘ ਭੱਟੀ, ਸੁਰਿੰਦਰ ਸਿੰਘ ਸਦਿਉੜਾ, ਲੈਕਚਰਾਰ ਵਿਨੋਦ ਧਵਨ, ਓਮ ਪ੍ਰਕਾਸ਼ ਗੁਪਤਾ, ਰਮੇਸ਼ ਸਿੰਘ ਗੁਲਾਟੀ, ਜੋਗਿੰਦਰ ਸਿੰਘ ਜੋਗਾ ਮੱਕੜ, ਪਰਮਜੀਤ ਸਿੰਘ ਮੱਕੜ, ਗੁਰਮੀਤ ਸਿੰਘ ਮੀਤਾ ਆਦਿ ਵੀ ਹਾਜਰ ਸਨ।

और पढ़ें

Cricket Live Score

Corona Virus

Rashifal

और पढ़ें