ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)
Thank you for reading this post, don't forget to subscribe!ਜਲੰਧਰ: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਦੇ ਥਾਣਾ ਮਕਸੂਦਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਵਿਲੇਜ ਡਿਫੈਂਸ ਕਮੇਟੀ (VDC) ਦੀਆਂ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਦੌਰਾਨ ਪੁਲਿਸ ਵੱਲੋਂ ਪਿੰਡ ਵਾਸੀਆਂ ਨਾਲ ਸਿੱਧਾ ਸੰਪਰਕ ਕਰਦਿਆਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਪੁਲਿਸ ਅਧਿਕਾਰੀਆਂ ਨੇ ਲੋਕਾਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਦਾ ਸਹਿਯੋਗ ਕਰਨ ਅਤੇ ਆਪਣੇ ਇਲਾਕਿਆਂ ਵਿੱਚ ਨਸ਼ਿਆਂ ਨਾਲ ਸਬੰਧਤ ਕਿਸੇ ਵੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਅਤੇ ਲੋਕਾਂ ਦੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਉਨ੍ਹਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਗਿਆ।











