November 2, 2026 6:07 pm

ਜੰਗਲਾਤ ਵਿਭਾਗ ਦੀ ਕਾਰਵਾਈ ‘ਤੇ ਉੱਠੇ ਸਵਾਲ, ਫੜੀ ਗਈ ਟਰੈਕਟਰ-ਟਰਾਲੀ ਮਾਮਲੇ ਵਿੱਚ ਜਾਂਚ ਦੀ ਮੰਗ

ਜਨਤਾ ਨਗਰ, 22 ਜੂਨ (ਪੰਜਾਬ ਚੀਫ ਬਿਊਰੋ, ਦਲਵੀਰ ਸਿੰਘ ਕੂਨਰ):

Thank you for reading this post, don't forget to subscribe!

ਕੋਟ ਬਾਦਲ ਖਾਂ ਤੋਂ ਜਨਤਾ ਨਗਰ ਵੱਲ ਜਾਂਦੀ ਡਰੇਨ ਦੇ ਕਿਨਾਰੇ ਲੱਗੇ ਸਰਕਾਰੀ ਦਰੱਖਤਾਂ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਕੱਟਣ ਅਤੇ ਲੱਕੜ ਲਿਜਾਣ ਦੀ ਕੋਸ਼ਿਸ਼ ਦੇ ਮਾਮਲੇ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਹੈ ਕਿ ਜੰਗਲਾਤ ਵਿਭਾਗ ਵੱਲੋਂ ਮੌਕੇ ‘ਤੇ ਇੱਕ ਟਰੈਕਟਰ-ਟਰਾਲੀ ਕਬਜ਼ੇ ਵਿੱਚ ਲੈਣ ਦੇ ਬਾਵਜੂਦ ਅਜੇ ਤੱਕ ਮਾਮਲੇ ਵਿੱਚ ਕੋਈ ਸਪੱਸ਼ਟ ਅਤੇ ਜਨਤਕ ਕਾਰਵਾਈ ਸਾਹਮਣੇ ਨਹੀਂ ਆਈ।

 

ਲੋਕਾਂ ਦਾ ਕਹਿਣਾ ਹੈ ਕਿ ਘਟਨਾ ਸਬੰਧੀ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਪੱਤਰਕਾਰਾਂ ਦੀ ਗੱਲਬਾਤ ਵੀ ਹੋਈ ਸੀ, ਜਿਸ ਦੀ ਰਿਕਾਰਡਿੰਗ ਵੀ ਮੌਜੂਦ ਹੈ। ਇਸ ਦੇ ਬਾਵਜੂਦ ਮਾਮਲੇ ਦੀ ਮੌਜੂਦਾ ਸਥਿਤੀ ਬਾਰੇ ਕੋਈ ਅਧਿਕਾਰਕ ਜਾਣਕਾਰੀ ਜਾਰੀ ਨਾ ਹੋਣ ਕਾਰਨ ਲੋਕਾਂ ਵਿੱਚ ਸ਼ੱਕ ਅਤੇ ਚਰਚਾਵਾਂ ਵੱਧ ਰਹੀਆਂ ਹਨ।

 

ਸਥਾਨਕ ਵਸਨੀਕਾਂ ਨੇ ਮੰਗ ਕੀਤੀ ਹੈ ਕਿ ਫੜੀ ਗਈ ਟਰੈਕਟਰ-ਟਰਾਲੀ, ਕੱਟੇ ਗਏ ਦਰੱਖਤਾਂ ਅਤੇ ਇਸ ਨਾਲ ਜੁੜੇ ਸਾਰੇ ਤੱਥਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕੋਈ ਵਿਅਕਤੀ ਜਾਂ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

 

ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰੀ ਸੰਪਤੀ ਅਤੇ ਵਾਤਾਵਰਣ ਦੀ ਸੁਰੱਖਿਆ ਲਈ ਪੂਰੇ ਮਾਮਲੇ ਵਿੱਚ ਪਾਰਦਰਸ਼ਤਾ ਜ਼ਰੂਰੀ ਹੈ ਤਾਂ ਜੋ ਲੋਕਾਂ ਦਾ ਭਰੋਸਾ ਬਣਿਆ ਰਹੇ। ਹੁਣ ਸਭ ਦੀਆਂ ਨਜ਼ਰਾਂ ਜੰਗਲਾਤ ਵਿਭਾਗ ਅਤੇ ਪ੍ਰਸ਼ਾਸਨ ਦੀ ਅਗਲੀ ਕਾਰਵਾਈ ‘ਤੇ ਟਿਕੀਆਂ

ਹੋਈਆਂ ਹਨ।

और पढ़ें

Cricket Live Score

Corona Virus

Rashifal

और पढ़ें