November 2, 2026 8:07 pm

ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਦੀ ਸੀਬੀਆਈ ਜਾਂਚ ਦੀ ਮੰਗ ਲਈ ਭਾਜਪਾ ਵੱਲੋਂ ਅੰਮ੍ਰਿਤਸਰ ਵਿੱਚ ਸੂਬਾ ਪੱਧਰੀ ਧਰਨਾ

ਖ਼ਬਰ (ਪੱਤਰਕਾਰ ਦਲਵੀਰ ਸਿੰਘ ਕੂਨਰ):

Thank you for reading this post, don't forget to subscribe!

 

ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਡੀਐਮ ਗਗਨਦੀਪ ਸਿੰਘ ਰੰਧਾਵਾ ਦੀ ਸੰਦੇਹਜਨਕ ਮੌਤ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਤੋਂ ਕਰਵਾਉਣ ਦੀ ਮੰਗ ਨੂੰ ਲੈ ਕੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ।

ਧਰਨੇ ਤੋਂ ਬਾਅਦ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗਗਨਦੀਪ ਸਿੰਘ ਰੰਧਾਵਾ ਦੀ ਧਰਮ ਪਤਨੀ ਨਾਲ ਮੁਲਾਕਾਤ ਕੀਤੀ। ਆਗੂਆਂ ਨੇ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਇਹ ਭਰੋਸਾ ਦਿਵਾਇਆ ਕਿ ਇਨਸਾਫ ਦੀ ਲੜਾਈ ਵਿੱਚ ਪਾਰਟੀ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜੀ ਰਹੇਗੀ।

ਆਗੂਆਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਲਈ ਸੀਬੀਆਈ ਜਾਂਚ ਬਹੁਤ ਜ਼ਰੂਰੀ ਹੈ, ਤਾਂ ਜੋ ਅਸਲੀ ਸੱਚਾਈ ਸਾਹਮਣੇ ਆ ਸਕੇ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਮਿਲ ਸਕੇ। ਉਨ੍ਹਾਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਇਹ ਮੰਗ ਨਹੀਂ ਮੰਨੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰਾਂ ਅਤੇ ਆਗੂਆਂ ਦੀ ਹਾਜ਼ਰੀ ਨੇ ਇਨਸਾਫ ਦੀ ਮੰਗ ਨੂੰ ਲੈ ਕੇ ਇੱਕਜੁਟਤਾ ਦਰਸਾਈ ਅਤੇ ਧਰਨੇ ਨੂੰ ਵਿਆਪਕ ਸਮਰਥਨ ਮਿਲਿਆ।

और पढ़ें

Cricket Live Score

Corona Virus

Rashifal

और पढ़ें