November 2, 2026 9:38 pm

ਤਰਨ ਤਾਰਨ: ਤਰਨ ਤਾਰਨ ਦੀ ‘ਪੰਜਾਬ ਬਚਾਓ’ ਰੈਲੀ ’ਚ ਅਕਾਲੀ ਵਰਕਰਾਂ ਦਾ ਭਰਵਾਂ ਇਕੱਠ ਮਾਝੇ ਦੀ ਧਰਤੀ ਤੋਂ ਗੂੰਜੀ ਅਕਾਲੀ ਦਲ ਦੇ ਹੱਕ ਵਿੱਚ ਆਵਾਜ਼, ਤਰਨ ਤਾਰਨ ਦੀ ‘ਪੰਜਾਬ ਬਚਾਓ’ ਰੈਲੀ ’ਚ ਭਰਵਾਂ ਇਕੱਠ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਤਰਨ ਤਾਰਨ, 20 ਸਤੰਬਰ: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਵੱਖ-ਵੱਖ ਹਲਕਿਆਂ ਵਿੱਚ ਕੀਤੀਆਂ ਜਾ ਰਹੀਆਂ ‘ਪੰਜਾਬ ਬਚਾਓ’ ਰੈਲੀਆਂ ਦੀ ਲੜੀ ਤਹਿਤ ਅੱਜ ਹਲਕਾ ਤਰਨ ਤਾਰਨ ਵਿਖੇ ਭਰਵੀਂ ਰੈਲੀ ਕਰਵਾਈ ਗਈ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੇ ਅਕਾਲੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਕਾਰਨ ਪੰਡਾਲ ਨੱਕੋ-ਨੱਕ ਭਰਿਆ ਨਜ਼ਰ ਆਇਆ।

ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਸ. ਬਿਕਰਮ ਸਿੰਘ ਮਜੀਠੀਆ ਨੇ ਪਾਰਟੀ ਵਰਕਰਾਂ ਅਤੇ ਹਲਕਾ ਵਾਸੀਆਂ ਵੱਲੋਂ ਦਿਖਾਏ ਗਏ ਉਤਸ਼ਾਹ ਅਤੇ ਪਿਆਰ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।

ਇਸ ਮੌਕੇ ਪਾਰਟੀ ਆਗੂਆਂ ਨੇ ਹਲਕਾ ਇੰਚਾਰਜ ਬੀਬੀ ਕੰਚਨਪ੍ਰੀਤ ਕੌਰ ਨੂੰ ਰੈਲੀ ਦੀ ਸਫ਼ਲਤਾ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਆਪਣੇ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਉਠਾਉਣ ਲਈ ਪ੍ਰੇਰਿਤ ਕੀਤਾ।

ਰੈਲੀ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਹਿੱਤਾਂ, ਸੂਬੇ ਦੀਆਂ ਸਮੱਸਿਆਵਾਂ ਅਤੇ ਪੰਜਾਬ ਦੀ ਆਪਣੀ ਸਿਆਸੀ ਪਛਾਣ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਪਾਰਟੀ ਲੋਕਾਂ ਵਿਚਕਾਰ ਆਪਣੀ ਮੁਹਿੰਮ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਅਤੇ ਉਮੀਦਾਂ ਨੂੰ ਸਮਝਦਿਆਂ ਪਾਰਟੀ ਵੱਲੋਂ ਜਥੇਬੰਦਕ ਪੱਧਰ ’ਤੇ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਰੈਲੀ ਵਿੱਚ ਮੌਜੂਦ ਅਕਾਲੀ ਵਰਕਰਾਂ ਵੱਲੋਂ ਪਾਰਟੀ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਵੱਡੇ ਇਕੱਠ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਜਥੇਬੰਦਕ ਸਰਗਰਮੀ ਅਤੇ ਲੋਕਾਂ ਨਾਲ ਸੰਪਰਕ ਮੁਹਿੰਮ ਦੇ ਹਿੱਸੇ ਵਜੋਂ ਦੇਖਿਆ ਗਿਆ।

ਰੈਲੀ ਦੇ ਅੰਤ ਵਿੱਚ ਪਾਰਟੀ ਆਗੂਆਂ ਵੱਲੋਂ ਹਲਕਾ ਤਰਨ ਤਾਰਨ ਦੇ ਵਾਸੀਆਂ, ਅਕਾਲੀ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।

और पढ़ें

Cricket Live Score

Corona Virus

Rashifal

और पढ़ें