November 2, 2026 9:38 pm

ਨਸ਼ਾ ਮੁਕਤ ਪੰਜਾਬ ਯਾਤਰਾ ਦੇ ਦੂਜੇ ਦਿਨ ਦੀ ਸ਼ੁਰੂਆਤ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਸ੍ਰੀ ਫ਼ਤਿਹਗੜ੍ਹ ਸਾਹਿਬ, 20 ਸਤੰਬਰ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ “ਨਸ਼ਾ ਮੁਕਤ ਪੰਜਾਬ ਯਾਤਰਾ” ਦੇ ਦੂਜੇ ਦਿਨ ਦੀ ਸ਼ੁਰੂਆਤ ਅੱਜ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਹੋਈ। ਯਾਤਰਾ ਦੀ ਸ਼ੁਰੂਆਤ ਦਿੱਲੀ ਦੇ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਦੀ ਅਗਵਾਈ ਹੇਠ ਕੀਤੀ ਗਈ।

ਇਸ ਮੌਕੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ੍ਰੀ ਸੌਦਾਨ ਸਿੰਘ, ਪੰਜਾਬ ਭਾਜਪਾ ਦੇ ਪ੍ਰਭਾਰੀ ਡਾ. ਸਤੀਸ਼ ਪੂਨੀਆ, ਪੰਜਾਬ ਭਾਜਪਾ ਦੇ ਪ੍ਰਧਾਨ ਸ. ਕੇਵਲ ਸਿੰਘ ਢਿੱਲੋਂ, ਵਿਧਾਇਕ ਸ੍ਰੀ ਅਸ਼ਵਨੀ ਸ਼ਰਮਾ, ਸ੍ਰੀ ਅਵਿਨਾਸ਼ ਰਾਏ ਖੰਨਾ ਸਮੇਤ ਪਾਰਟੀ ਦੇ ਹੋਰ ਸੀਨੀਅਰ ਆਗੂ, ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਕਾਰਕੁਨ ਸ਼ਾਮਲ ਹੋਏ।

ਇਸ ਮੌਕੇ ਭਾਜਪਾ ਆਗੂਆਂ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਨਸ਼ਿਆਂ ਦੇ ਖ਼ਿਲਾਫ਼ ਸਮਾਜ ਵਿੱਚ ਜਾਗਰੂਕਤਾ ਪੈਦਾ ਕਰਨ ਅਤੇ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਸਬੰਧੀ ਵਿਚਾਰ ਸਾਂਝੇ ਕੀਤੇ ਗਏ।

ਭਾਜਪਾ ਆਗੂਆਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਭੂਮਿਕਾ ਵੀ ਮਹੱਤਵਪੂਰਨ ਹੈ। ਨੌਜਵਾਨਾਂ ਨੂੰ ਖੇਡਾਂ, ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ ਗਿਆ।

“ਨਸ਼ਾ ਮੁਕਤ ਪੰਜਾਬ ਯਾਤਰਾ” ਤਹਿਤ ਭਾਜਪਾ ਵੱਲੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਇਸ ਮੁੱਦੇ ’ਤੇ ਲੋਕਾਂ ਦੀ ਭਾਗੀਦਾਰੀ ਵਧਾਉਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਨਸ਼ਿਆਂ ਦੇ ਖ਼ਿਲਾਫ਼ ਇਕਜੁੱਟ ਹੋ ਕੇ ਪੰਜਾਬ ਦੇ ਨੌਜਵਾਨਾਂ ਦੇ ਬਿਹਤਰ ਭਵਿੱਖ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ।

और पढ़ें

Cricket Live Score

Corona Virus

Rashifal

और पढ़ें