November 2, 2026 7:00 pm

ਪਿੰਡ ਢੁੱਡੀ ਦੇ ਨੰਬਰਦਾਰ ਪਰਿਵਾਰ ਨੇ ਆਮ ਆਦਮੀ ਪਾਰਟੀ ਵਿੱਚ ਕੀਤਾ ਸ਼ਾਮਲ

ਕੋਟਕਪੂਰਾ, (ਰਿਪੋਰਟ): ਜਿਲਾ ਇੰਚਾਰਜ ਰਜਿੰਦਰ ਕੁਮਾਰ ਕੈਮਰਾਮੈਨ ਅਸ਼ੋਕ ਸ਼ਰਮਾ

Thank you for reading this post, don't forget to subscribe!

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਢੁੱਡੀ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪਿੰਡ ਦੇ ਸਵਰਗੀ ਇਕਬਾਲ ਸਿੰਘ ਸੰਧੂ ਨੰਬਰਦਾਰ ਦਾ ਪਰਿਵਾਰ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ।

ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਬਲਦੇਵ ਸਿੰਘ ਸੰਧੂ, ਜਸਵੀਰ ਸਿੰਘ ਸੰਧੂ ਅਤੇ ਜਸਵੰਤ ਸਿੰਘ ਸੰਧੂ ਦੇ ਨਾਮ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਹਿੱਤ ਦੇ ਕੰਮਾਂ ਨੇ ਉਨ੍ਹਾਂ ਨੂੰ ਕਾਫੀ ਪ੍ਰਭਾਵਿਤ ਕੀਤਾ ਹੈ।

ਉਨ੍ਹਾਂ ਖ਼ਾਸ ਤੌਰ ‘ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਚੱਲ ਰਹੀਆਂ ਸਕੀਮਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਲਈ ਦਿਨ ਦੇ ਸਮੇਂ ਬਿਜਲੀ ਸਪਲਾਈ, ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ, ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਅਤੇ ਮਹਿਲਾਵਾਂ ਲਈ ਮਹੀਨਾਵਾਰ ਆਰਥਿਕ ਸਹਾਇਤਾ ਵਰਗੀਆਂ ਯੋਜਨਾਵਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਵਿੱਚ ਵੱਡਾ ਸੁਧਾਰ ਲਿਆਂਦਾ ਹੈ।

ਇਸ ਮੌਕੇ ਸਰਪੰਚ ਜਲੋਰ ਸਿੰਘ ਢੁੱਡੀ, ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਬਰਾੜ ਅਤੇ ਯੂਥ ਆਗੂ ਲਾਡੀ ਢੁੱਡੀ ਵੱਲੋਂ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ।

ਪਾਰਟੀ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ, ਜੋ ਪਾਰਟੀ ਦੀ ਵਧ ਰਹੀ ਲੋਕਪ੍ਰੀਤਾ ਦਾ ਸਪਸ਼ਟ ਸਬੂਤ ਹੈ।

 

और पढ़ें

Cricket Live Score

Corona Virus

Rashifal

और पढ़ें