November 2, 2026 8:07 pm

ਪੰਜਾਬ ਕਾਂਗਰਸ ਭਵਨ ਵਿਖੇ ਭੂਪੇਸ਼ ਬਘੇਲ ਦੀ ਅਗਵਾਈ ਹੇਠ ਸੀਨੀਅਰ ਆਗੂਆਂ ਦੀ ਮਹਿਮ ਮੀਟਿੰਗ,2027 ਦੀ ਜਿੱਤ ਲਈ ਮਜ਼ਬੂਰ ਰਣਨੀਤੀ ਤੇ ਜ਼ੋਰ ਦਿੱਤਾ।

(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਭੂਪੇਸ਼ ਬਘੇਲ ਦੀ ਅਗਵਾਈ ਹੇਠ੍ਹ ਸੀਨੀਅਰ ਕਾਂਗਰਸੀ ਆਗੂਆਂ ਦੀ ਇੱਕ ਅਹਿਮ ਅਤੇ ਰਣਨੀਤਿਕ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਸੂਬੇ ਭਰ ਤੋਂ ਆਏ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਧਾਨਾਂ, ਸਾਬਕਾ ਵਿਧਾਇਕਾਂ, ਫਰੰਟਲ ਸੰਗਠਨਾਂ ਦੇ ਨੁਮਾਇੰਦਿਆਂ ਅਤੇ ਸੀਨੀਅਰ ਲੀਡਰਸ਼ਿਪ ਨੇ ਹਿੱਸਾ ਲਿਆ।

ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਾਤਾਂ, ਪਾਰਟੀ ਦੇ ਸੰਗਠਨਾਤਮਕ ਢਾਂਚੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 2027 ਲਈ ਤਿਆਰੀਆਂ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਖ਼ਾਸ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ, ਬੂਥ ਪੱਧਰ ਤੱਕ ਵਰਕਰਾਂ ਦੀ ਸੰਗਠਨਾ ਨੂੰ ਸਰਗਰਮ ਕਰਨ ਅਤੇ ਨੌਜਵਾਨਾਂ ਤੇ ਮਹਿਲਾਵਾਂ ਨੂੰ ਵਧੇਰੇ ਜ਼ਿੰਮੇਵਾਰੀਆਂ ਦੇਣ ‘ਤੇ ਜ਼ੋਰ ਦਿੱਤਾ ਗਿਆ।

ਸ਼੍ਰੀ ਭੂਪੇਸ਼ ਬਘੇਲ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਮਜ਼ਬੂਤ ਵਿਰਾਸਤ ਅਤੇ ਲੋਕਾਂ ਨਾਲ ਡੂੰਘਾ ਨਾਤਾ ਹੈ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਬਣਾਉਣ, ਉਨ੍ਹਾਂ ਦੀਆਂ ਸਮੱਸਿਆਵਾਂ ਸੁਣਣ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਪਹੁੰਚਾਉਣ। ਉਨ੍ਹਾਂ ਇਹ ਵੀ ਕਿਹਾ ਕਿ ਇਕਜੁੱਟਤਾ ਅਤੇ ਅਨੁਸ਼ਾਸਨ ਨਾਲ ਹੀ ਪਾਰਟੀ ਵੱਡੀ ਕਾਮਯਾਬੀ ਹਾਸਲ ਕਰ ਸਕਦੀ ਹੈ।

ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਆਉਣ ਵਾਲੇ ਮਹੀਨਿਆਂ ਵਿੱਚ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਲਗਾਤਾਰ ਮੀਟਿੰਗਾਂ ਕੀਤੀਆਂ ਜਾਣਗੀਆਂ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

और पढ़ें

Cricket Live Score

Corona Virus

Rashifal

और पढ़ें