November 2, 2026 10:42 pm

ਪੰਜਾਬ ਸਰਕਾਰ ਵੱਲੋਂ 6110 ਆਂਗਨਵਾੜੀ ਅਸਾਮੀਆਂ ਦੀ ਭਰਤੀ ਦਾ ਐਲਾਨ – ਵਿਧਾਇਕਾ ਜੀਵਨ ਜੋਤ ਕੌਰ

ਬੱਚਾ-ਕੇਂਦ੍ਰਿਤ ਨੀਤੀ ਨਾਲ ਆਂਗਨਵਾੜੀ ਸੈਂਟਰ ਹੋਣਗੇ ਹੋਰ ਮਜ਼ਬੂਤ, 11 ਮਾਰਚ 2026 ਤੱਕ ਆਨਲਾਈਨ ਅਰਜ਼ੀਆਂ ਸਵੀਕਾਰ

Thank you for reading this post, don't forget to subscribe!

ਅੰਮ੍ਰਿਤਸਰ, 26 ਫਰਵਰੀ (ਪੱਤਰਕਾਰ ਦਲਵੀਰ ਸਿੰਘ ਕੂਨਰ) – ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੱਚਿਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। 0 ਤੋਂ 6 ਸਾਲ ਦੇ ਬੱਚਿਆਂ ਦੀ ਮੁੱਢਲੀ ਸਿੱਖਿਆ, ਪੋਸ਼ਣ ਅਤੇ ਦੇਖਭਾਲ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਕੁੱਲ 6110 ਅਸਾਮੀਆਂ ਭਰਨ ਦਾ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਪੂਰਬੀ ਹਲਕੇ ਦੀ ਵਿਧਾਇਕਾ ਜੀਵਨ ਜੋਤ ਕੌਰ ਨੇ ਦੱਸਿਆ ਕਿ ਕੁੱਲ ਅਸਾਮੀਆਂ ਵਿੱਚੋਂ 1316 ਆਂਗਨਵਾੜੀ ਵਰਕਰਾਂ ਅਤੇ 4794 ਆਂਗਨਵਾੜੀ ਹੈਲਪਰਾਂ ਦੀਆਂ ਹਨ। ਉਨ੍ਹਾਂ ਕਿਹਾ ਕਿ ਯੋਗ ਉਮੀਦਵਾਰ 11 ਮਾਰਚ 2026 ਰਾਤ 11:59 ਵਜੇ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾ ਸਕਦੇ ਹਨ।

ਵਿਧਾਇਕਾ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪਹਿਲਾਂ ਅਰਜ਼ੀਆਂ ਦੀ ਆਖਰੀ ਮਿਤੀ 10 ਦਸੰਬਰ 2025 ਨਿਰਧਾਰਤ ਕੀਤੀ ਗਈ ਸੀ, ਪਰ ਹੁਣ ਇਸ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ 25 ਫਰਵਰੀ ਤੋਂ 11 ਮਾਰਚ 2026 ਤੱਕ ਕੇਵਲ ਪੰਜਾਬ ਰਾਜ ਦੀਆਂ ਯੋਗ ਇਸਤਰੀ ਉਮੀਦਵਾਰਾਂ ਆਨਲਾਈਨ ਅਪਲਾਈ ਕਰ ਸਕਦੀਆਂ ਹਨ। ਅਰਜ਼ੀਆਂ sswcd.punjab.gov.in ਲਿੰਕ ਰਾਹੀਂ ਨਿਰਧਾਰਿਤ ਫਾਰਮੈਟ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਕੇਵਲ ਆਨਲਾਈਨ ਹੀ ਸਵੀਕਾਰ ਕੀਤੀਆਂ ਜਾਣਗੀਆਂ। ਕਿਸੇ ਹੋਰ ਮੋਡ ਰਾਹੀਂ ਭੇਜੀਆਂ ਅਰਜ਼ੀਆਂ ਮਨਜ਼ੂਰ ਨਹੀਂ ਹੋਣਗੀਆਂ।

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਜਿਨ੍ਹਾਂ ਉਮੀਦਵਾਰਾਂ ਨੇ ਪਹਿਲਾਂ ਹੀ ਅਰਜ਼ੀ ਦਿੱਤੀ ਹੋਈ ਹੈ, ਉਨ੍ਹਾਂ ਨੂੰ ਮੁੜ ਅਪਲਾਈ ਕਰਨ ਦੀ ਲੋੜ ਨਹੀਂ। ਪਰ ਜਿਨ੍ਹਾਂ ਦੀਆਂ ਅਰਜ਼ੀਆਂ ਦਸਤਾਵੇਜ਼ਾਂ ਦੀ ਘਾਟ ਕਾਰਨ ਰੱਦ ਹੋਈਆਂ ਸਨ, ਉਹ ਮੁੜ ਅਰਜ਼ੀ ਦੇ ਸਕਦੇ ਹਨ।

ਵਿਧਾਇਕਾ ਜੀਵਨ ਜੋਤ ਕੌਰ ਨੇ ਕਿਹਾ ਕਿ ਬੱਚੇ ਦੀ ਜ਼ਿੰਦਗੀ ਦੇ ਪਹਿਲੇ ਛੇ ਸਾਲ ਸਭ ਤੋਂ ਮਹੱਤਵਪੂਰਨ ਹੁੰਦੇ ਹਨ। ਇਸ ਦੌਰਾਨ ਮਿਲਣ ਵਾਲੀ ਸਿੱਖਿਆ, ਪੋਸ਼ਣ ਅਤੇ ਸੰਵੇਦਨਸ਼ੀਲ ਦੇਖਭਾਲ ਉਸਦੇ ਭਵਿੱਖ ਦੀ ਮਜ਼ਬੂਤ ਨੀਂਹ ਰੱਖਦੇ ਹਨ। ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਆਂਗਨਵਾੜੀ ਸੈਂਟਰ ਵਿੱਚ ਯੋਗ ਅਤੇ ਪ੍ਰਸ਼ਿਕਸ਼ਿਤ ਸਟਾਫ ਉਪਲਬਧ ਹੋਵੇ, ਤਾਂ ਜੋ ਬੱਚਿਆਂ ਨੂੰ ਉੱਚ ਮਿਆਰੀ ਸੇਵਾਵਾਂ ਮਿਲ ਸਕਣ।

ਉਨ੍ਹਾਂ ਕਿਹਾ ਕਿ ਇਹ ਭਰਤੀ ਪ੍ਰਕਿਰਿਆ ਨਾ ਸਿਰਫ਼ ਹਜ਼ਾਰਾਂ ਇਸਤਰੀਆਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਸਗੋਂ ਸੂਬੇ ਵਿੱਚ ਬੱਚਾ-ਕੇਂਦ੍ਰਿਤ ਨੀਤੀ ਨੂੰ ਹੋਰ ਮਜ਼ਬੂਤੀ ਦੇਵੇਗੀ। ਸਰਕਾਰ ਦਾ ਟੀਚਾ ਹੈ ਕਿ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਹਰ ਬੱਚੇ ਤੱਕ ਸਿੱਖਿਆ ਅਤੇ ਪੋਸ਼ਣ ਦੀਆਂ ਬਿਹਤਰ ਸਹੂਲਤਾਂ ਪਹੁੰਚ ਸਕਣ, ਤਾਂ ਜੋ ਕੋਈ ਵੀ ਬੱਚਾ ਸਾਧਨਾਂ ਦੀ ਘਾਟ ਕਾਰਨ ਪਿੱਛੇ ਨਾ ਰਹਿ

और पढ़ें

Cricket Live Score

Corona Virus

Rashifal

और पढ़ें