:ਫਰੀਦਕੋਟ, 10 ਫਰਵਰੀ 2026 – ਮਾਨਯੋਗ ਡਾਇਰੈਕਟਰ ਆਯੁਰਵੇਦਾ ਪੰਜਾਬ ਡਾ. ਰਮਨ ਖੰਨਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਆਯੁਰਵੇਦਿਕ ਤੇ ਯੂਨਾਨੀ ਅਫ਼ਸਰ ਫਰੀਦਕੋਟ ਡਾ. ਨਵਪ੍ਰੀਤ ਕੌਰ ਜੀ ਦੀ ਯੋਗ ਅਗਵਾਈ ਹੇਠ ਪਿੰਡ ਖਾਰਾ ਵਿਖੇ ਫਰੀ ਆਯੂਸ਼ ਕੈਂਪ ਦਾ ਆਯੋਜਨ ਕੀਤਾ ਗਿਆ।
Thank you for reading this post, don't forget to subscribe!
ਇਸ ਕੈਂਪ ਦੌਰਾਨ ਡਾ. ਅਮਿਤਾ ਗੁਪਤਾ (ਸੀਨੀਅਰ ਫਿਜੀਸ਼ੀਅਨ) ਅਤੇ ਡਾ. ਭਗਵੰਤ ਕੌਰ (ਐਚ.ਐਮ.ਓ.) ਵੱਲੋਂ ਕੁੱਲ 663 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ। ਮਰੀਜ਼ਾਂ ਨੂੰ ਵੱਖ-ਵੱਖ ਬਿਮਾਰੀਆਂ ਸਬੰਧੀ ਮੈਡੀਕਲ ਸਲਾਹ ਦੇਣ ਦੇ ਨਾਲ-ਨਾਲ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ।
ਕੈਂਪ ਵਿੱਚ ਹਰਪ੍ਰੀਤ ਸਿੰਘ ਉਪਵੈਦ, ਸੁਖਵਿੰਦਰ ਕੌਰ (ਟੀ.ਡੀ.), ਗੁਰਸੇਵਕ ਸਿੰਘ ਅਤੇ ਅੰਮ੍ਰਿਤਪਾਲ ਜੀ ਵੱਲੋਂ ਮਰੀਜ਼ਾਂ ਨੂੰ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ।
ਇਸ ਤੋਂ ਇਲਾਵਾ ਹਰਪ੍ਰੀਤ ਸਿੰਘ ਉਪਵੈਦ ਅਤੇ ਦਵਿੰਦਰ ਸਿੰਘ (ਯੋਗਾ ਇੰਸਟਰਕਟਰ) ਵੱਲੋਂ ਮਰੀਜ਼ਾਂ ਨੂੰ ਯੋਗ ਆਸਨ ਕਰਵਾਏ ਗਏ ਅਤੇ ਸਿਹਤ ਸੰਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਆਯੁਰਵੇਦਿਕ ਇਲਾਜ ਪੱਧਤੀ ਅਤੇ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਗਿਆ।
ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ।











