November 2, 2026 8:07 pm

ਫਰੀਦਕੋਟ ਵਿੱਚ ਦੇਸ਼ ਵਿਆਪੀ ਹੜਤਾਲ ਦਾ ਪ੍ਰਭਾਵ, ਪੀਐਨਬੀ ਸਟਾਫ ਯੂਨੀਅਨ ਨੇ ਦਿੱਤਾ ਸਮਰਥਨ

ਜਿਲਾ ਇਨਚਾਰਜ ਰਜਿੰਦਰ ਕੁਮਾਰ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ

Thank you for reading this post, don't forget to subscribe!

ਫਰੀਦਕੋਟ, 12 ਫਰਵਰੀ 2026 — ਅੱਜ ਦੇਸ਼ ਵਿਆਪੀ ਹੜਤਾਲ ਦੇ ਸੱਦੇ ਤਹਿਤ ਬੱਸ ਸਟੈਂਡ ਫਰੀਦਕੋਟ ਵਿੱਚ ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ ਕੀਤਾ ਗਿਆ। Punjab National Bank Staff Union ਨੇ ਇਸ ਹੜਤਾਲ ਨੂੰ ਆਪਣਾ ਪੂਰਾ ਸਮਰਥਨ ਦਿੱਤਾ।

 

ਦੇਸ਼ ਭਰ ਵਿੱਚ ਮਜ਼ਦੂਰਾਂ, ਕਿਸਾਨਾਂ, ਕਿਰਤੀਆਂ, ਮੁਲਾਜ਼ਮਾਂ, ਅਧਿਆਪਕਾਂ, ਨਰੇਗਾ ਅਤੇ ਆਂਗਣਵਾੜੀ ਵਰਕਰਾਂ, ਪੀ ਆਰ ਟੀ ਸੀ ਮੁਲਾਜ਼ਮਾਂ ਅਤੇ ਬੈਂਕ ਕਰਮਚਾਰੀਆਂ ਵੱਲੋਂ ਸਾਂਝੇ ਤੌਰ ‘ਤੇ ਇੱਕ ਦਿਨ ਦੀ ਹੜਤਾਲ ਕੀਤੀ ਗਈ। ਵੱਖ-ਵੱਖ ਸਥਾਨਾਂ ‘ਤੇ ਧਰਨੇ, ਮੁਜ਼ਾਹਰੇ, ਜਲੂਸ ਅਤੇ ਨਾਰੇਬਾਜ਼ੀ ਕੀਤੀ ਗਈ। All India Bank Employees Association ਨੇ ਵੀ ਸਾਰੀਆਂ ਯੂਨੀਅਨਾਂ ਦਾ ਪੂਰਾ ਸਮਰਥਨ ਕੀਤਾ।

 

ਹੜਤਾਲ ਦੌਰਾਨ ਲੇਬਰ ਕੋਡਾਂ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ‘ਤੇ ਪੰਜਾਬ ਨੈਸ਼ਨਲ ਬੈਂਕ ਦੇ ਸਾਬਕਾ ਪ੍ਰਧਾਨ ਐਸ.ਪੀ.ਐਸ. ਸੰਧੂ, ਜ਼ਿਲ੍ਹਾ ਸਕੱਤਰ ਸੁੱਖਪਾਲ ਸਿੰਘ ਕੰਗ (ਫਰੀਦਕੋਟ) ਅਤੇ ਕਾਮਰੇਡ ਮਹੇਸ਼ ਕੁਮਾਰ ਨੇ ਸੰਬੋਧਨ ਕੀਤਾ।

 

ਇਸ ਧਰਨੇ ਵਿੱਚ ਮਹਿਬੂਬ ਖਾਨ, ਵਿਕਰਮ, ਹਰਜਿੰਦਰ, ਬਲਜਿੰਦਰ ਸਿੰਘ, ਹਰਦੀਪ ਸਿੰਘ, ਭਾਰਤ ਭੂਸ਼ਣ, ਸੁਨੀਲ, ਮੰਥਨ, ਪੰਕਜ, ਵਿੱਕੀ, ਵਿਜੇ, ਹਰਬੰਸ ਸਿੰਘ, ਰਮਨਦੀਪ ਸਿੰਘ, ਦਵਿੰਦਰ ਕੌਰ ਅਤੇ ਰਜਨੀ ਸਮੇਤ ਕਈ ਹੋਰ ਮੈਂਬਰ ਵੀ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें