ਬਰਨਾਲਾ, 28 ਫਰਵਰੀ (ਪੱਤਰਕਾਰ ਦਲਵੀਰ ਸਿੰਘ ਕੂਨਰ)ਅੱਜ ਬਰਨਾਲਾ ਦੀ ਧਰਤੀ ‘ਤੇ ‘ਕਿਸਾਨ ਬਚਾਓ, ਮਜ਼ਦੂਰ ਬਚਾਓ’ ਮਹਾਂ ਰੈਲੀ ਭਾਰੀ ਉਤਸ਼ਾਹ ਨਾਲ ਆਯੋਜਿਤ ਕੀਤੀ ਗਈ। ਇਹ ਰੈਲੀ ਭਾਰਤੀ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਸੰਸਦ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਫਲਤਾਪੂਰਵਕ ਹੋਈ। ਇਸ ਰੈਲੀ ਵਿੱਚ ਪੰਜਾਬ ਕਾਂਗਰਸ ਦੀ ਪੂਰੀ ਲੀਡਰਸ਼ਿਪ, ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਦੇ ਨਾਲ-ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਵਲੰਟੀਅਰ ਅਤੇ ਸਮਰਥਕ ਸ਼ਾਮਲ ਹੋਏ।
Thank you for reading this post, don't forget to subscribe!ਰੈਲੀ ਦੌਰਾਨ ਲੋਕਾਂ ਦਾ ਭਾਰੀ ਇਕੱਠ ਅਤੇ ਉਤਸ਼ਾਹ ਸਾਫ਼ ਦਿਖਾਈ ਦਿੱਤਾ। ਨੇਤਾਵਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਤਿੱਖੀ ਟਿੱਪਣੀ ਕੀਤੀ ਅਤੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕ ਲਈ ਲੜਦੀ ਆਈ ਹੈ। ਉਨ੍ਹਾਂ ਨੇ ਭੋਲਾ ਕਿ ਪੰਜਾਬ ਦੇ ਕਿਸਾਨ ਆਪਣੇ ਹੱਕਾਂ ਲਈ ਲੰਬੇ ਸਮੇਂ ਤੱਕ ਜੰਗ ਕਰ ਰਹੇ ਹਨ ਅਤੇ ਕਾਂਗਰਸ ਇਸ ਲੜਾਈ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ।
ਰੈਲੀ ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਲੋਕਾਂ ਨੇ ਆਪਣਾ ਭਰੋਸਾ ਕਾਂਗਰਸ ‘ਤੇ ਦਿਖਾਇਆ। ਭਾਸ਼ਣਾਂ ਦੌਰਾਨ, 2027 ਦੀਆਂ ਵਿਧਾਨ ਸਭਾ ਚੋਣਾਂ ਦਾ ਵਿਸ਼ੇਸ਼ ਜ਼ਿਕਰ ਕੀਤਾ ਗਿਆ, ਜਿੱਥੇ ਨੇਤਾਵਾਂ ਨੇ ਕਿਹਾ ਕਿ ਲੋਕਾਂ ਦੀ ਭਾਰੀ ਗਿਣਤੀ ਇਸ ਵਾਰ ਕਾਂਗਰਸ ਨੂੰ ਜਿੱਤ ਦਿੰਦੀ ਗੀ। ਇਸ ਰੈਲੀ ਨੇ ਸੂਬੇ ਦੀ ਰਾਜਨੀਤੀ ਵਿੱਚ ਇੱਕ ਨਵੀਂ ਉਮੀਦ ਜਗਾਈ ਹੈ, ਜਿਸ ਨਾਲ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੇ ਮਨ ਵਿੱਚ ਕਾਂਗਰਸ ਲਈ ਭਰੋਸਾ ਵਧੇਗਾ।











