November 2, 2026 6:06 pm

ਬੁਢਲਾਡਾ: ਲੋਕਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਬੁਢਲਾਡਾ ਵਿੱਚ ਡੋਰ-ਟੂ-ਡੋਰ ਮੁਹਿੰਮ

ਬੁਢਲਾਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਸ਼ੁਰੂ ਕੀਤੀ।

Thank you for reading this post, don't forget to subscribe!

ਬੁਢਲਾਡਾ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ

 

ਬੁਢਲਾਡਾ: ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੀ ਜਥੇਬੰਦੀ ਵੱਲੋਂ ਪਾਰਟੀ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦੀਆਂ ਹਦਾਇਤਾਂ ਅਨੁਸਾਰ ਅੱਜ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਮੰਗਾਂ ਜਾਣਨ ਲਈ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਤਹਿਤ ਪਾਰਟੀ ਦੇ ਆਗੂ ਅਤੇ ਵਰਕਰ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ, ਸਮੱਸਿਆਵਾਂ ਅਤੇ ਸੁਝਾਅ ਦਰਜ ਕਰਨਗੇ। ਇਕੱਤਰ ਕੀਤੀਆਂ ਗਈਆਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦਫ਼ਤਰ ਭੇਜਿਆ ਜਾਵੇਗਾ, ਤਾਂ ਜੋ ਆਉਣ ਵਾਲੇ ਚੋਣ ਮਨੋਰਥ ਪੱਤਰ ਵਿੱਚ ਲੋਕਾਂ ਦੀਆਂ ਅਸਲ ਲੋੜਾਂ ਅਤੇ ਮੁੱਦਿਆਂ ਨੂੰ ਸ਼ਾਮਲ ਕਰਕੇ ਉਨ੍ਹਾਂ ਦੇ ਹੱਲ ਲਈ ਠੋਸ ਯੋਜਨਾ ਤਿਆਰ ਕੀਤੀ ਜਾ ਸਕੇ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬੀਰੋਕੇ, ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਅਤੇ ਹਲਕਾ ਅਬਜ਼ਰਵਰ, ਅਮਰਜੀਤ ਸਿੰਘ ਕੁਲਾਣਾ, ਹਰਮੇਲ ਸਿੰਘ ਕਲੀਪੁਰ, ਗੁਰਚਰਨ ਸਿੰਘ ਦਿਆਲਪੁਰਾ, ਤਾਰਾ ਸਿੰਘ ਵਿਰਦੀ, ਕਰਮਜੀਤ ਸਿੰਘ ਮਾਘੀ, ਗੁਰਦੀਪ ਸਿੰਘ ਵਿਰਕ, ਗਗਨਦੀਪ ਸਿੰਘ ਉੱਪਲ, ਨਿਰਮਲ ਸਿੰਘ ਪਿੱਪਲੀਆਂ, ਜਗਜੀਤ ਸਿੰਘ ਗੋਬਿੰਦਪੁਰਾ, ਸਤਵੰਤ ਸਿੰਘ ਸੱਤਾ, ਬਲਦੇਵ ਸਿੰਘ ਮੰਗਾ, ਮਿਲਖਾ ਸਿੰਘ, ਛਿੰਦਰਪਾਲ ਸਿੰਘ ਛਿੰਦੀ, ਬੋਹੜ ਸਿੰਘ ਮਲਕੋ, ਜਸਬੀਰ ਸਿੰਘ ਕੁਲਰੀਆ, ਕੇਸਰ ਸਿੰਘ ਬਰੇਟਾ, ਨਛੱਤਰ ਸਿੰਘ ਸੰਧੂ, ਰਮਨਦੀਪ ਸਿੰਘ ਗੁੜੱਦੀ, ਜਸਵੀਰ ਸਿੰਘ ਜੱਸੀ, ਅਰਵਿੰਦ ਭੁੱਲਰ, ਦਰਸ਼ਨ ਸਿੰਘ ਬੀਰੋਕੇ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਆਗੂ ਤੇ ਵਰਕਰ ਹਾਜ਼ਰ ਸਨ।ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਦੀ ਰਾਏ ਨੂੰ ਪਹਿਲ ਦੇ ਆਧਾਰ ’ਤੇ ਲੈਂਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਉਣ ਦੀ ਪ੍ਰਕਿਰਿਆ ਚਲਾਈ ਜਾ ਰਹੀ ਹੈ, ਤਾਂ ਜੋ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਯਤਨ ਕੀਤੇ ਜਾ ਸਕਣ।

और पढ़ें

Cricket Live Score

Corona Virus

Rashifal

और पढ़ें