November 2, 2026 8:07 pm

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਜਾਰੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਆਧੁਨਿਕ ਸਹੂਲਤਾਂ ਵਾਲੇ ਮੈਦਾਨ ਤਿਆਰ

ਕੋਟਕਪੂਰਾ, 27 ਮਾਰਚ:**ਇੰਚਾਰਜ: ਰਜਿੰਦਰ ਕੁਮਾਰ ਸ਼ਰਮਾ ਕੈਮਰਾਮੈਨ: ਅਸ਼ੋਕ ਕੁਮਾਰ ਦੂਆ

Thank you for reading this post, don't forget to subscribe!

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਪੱਕਾ ਵਿਖੇ ਲਗਭਗ 54 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਕੰਮ ਨੂੰ ਸਮੇਂ ਸਿਰ ਅਤੇ ਉੱਚ ਗੁਣਵੱਤਾ ਨਾਲ ਪੂਰਾ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ।

 

ਇਸ ਮੌਕੇ ਗੱਲਬਾਤ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਮੰਜਿਲਾਂ ਵੱਲ ਲੈ ਜਾ ਰਹੇ ਹਨ ਅਤੇ ਨੌਜਵਾਨਾਂ ਲਈ ਨਵੀਆਂ ਸੰਭਾਵਨਾਵਾਂ ਪੈਦਾ ਕਰ ਰਹੇ ਹਨ।

 

ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਰਕਾਰ ਵੱਲੋਂ ਖੇਡ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿੰਡ ਪੱਕਾ ਵਿੱਚ ਬਣ ਰਹੇ ਸਟੇਡੀਅਮ ਦੇ ਨਾਲ-ਨਾਲ ਹਲਕਾ ਕੋਟਕਪੂਰਾ ਵਿੱਚ 27 ਹੋਰ ਖੇਡ ਸਟੇਡੀਅਮ ਤਿਆਰ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਆਧੁਨਿਕ ਸੁਵਿਧਾਵਾਂ ਜਿਵੇਂ ਕਿ ਲਾਈਟਾਂ, ਪਾਣੀ ਦੀ ਸਹੂਲਤ, ਬਾਥਰੂਮ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

 

ਸਪੀਕਰ ਸ. ਸੰਧਵਾਂ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਜਨਾਵਾਂ ਦੇ ਤਹਿਤ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿਹਤ ਸਹੂਲਤਾਂ, ਬੱਸ ਕਿਰਾਏ ਵਿੱਚ ਰਾਹਤ, ਸਰਕਾਰੀ ਸਕੂਲਾਂ ਵਿੱਚ ਮੁਫਤ ਸਿੱਖਿਆ ਅਤੇ ਔਰਤਾਂ ਲਈ ਪ੍ਰਤੀ ਮਹੀਨਾ 1000 ਰੁਪਏ ਦੀ ਆਰਥਿਕ ਸਹਾਇਤਾ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਯੋਜਨਾਵਾਂ ਨਾਲ ਲੋਕਾਂ ਨੂੰ ਹਰ ਮਹੀਨੇ ਲਗਭਗ 14 ਹਜ਼ਾਰ ਰੁਪਏ ਤੱਕ ਦਾ ਸਿੱਧਾ ਲਾਭ ਮਿਲ ਰਿਹਾ ਹੈ।

 

ਇਸ ਮੌਕੇ ਸ. ਮਨਪ੍ਰੀਤ ਸਿੰਘ ਧਾਲੀਵਾਲ ਪੀ.ਆਰ.ਓ, ਸ. ਸੁਖਵੰਤ ਸਿੰਘ ਪੱਕਾ, ਸ੍ਰੀ ਗੈਰੀ ਵੜਿੰਗ, ਸਰਪੰਚ ਗੁਰਸੇਵਕ ਸਿੰਘ, ਬੱਬੂ ਸੇਖੋਂ, ਸੀਪਾ ਸਰਾਂ, ਪਰਗਟ ਸਿੰਘ, ਲਵਪ੍ਰੀਤ ਸ਼ਰਮਾ, ਗੁਰਮੀਤ ਸਿੰਘ, ਨਿਸ਼ਾਨ ਸਿੰਘ ਅਤੇ ਨਿਰਮਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

 

ਇੰਚਾਰਜ: ਰਜਿੰਦਰ ਕੁਮਾਰ ਸ਼ਰਮਾ

ਕੈਮਰਾਮੈਨ: ਅਸ਼ੋਕ ਕੁਮਾਰ ਦੂ

और पढ़ें

Cricket Live Score

Corona Virus

Rashifal

और पढ़ें