November 2, 2026 10:38 pm

ਮਹਿਤਪੁਰ ਖ਼ਬਰ: ਥਾਣੇ ਦੇ ਮੂਹਰੋਂ ਲੰਘ ਰਹੀਆਂ ਓਵਰਲੋਡ ਗੱਡੀਆਂ, ਪੁਲਿਸ ਦੀ ਕਾਰਗੁਜ਼ਾਰੀ ’ਤੇ ਉੱਠੇ ਸਵਾਲ

ਮਹਿਤਪੁਰ ਚੀਫ਼ ਬਿਊਰੋ ਦਲਵੀਰ ਸਿੰਘ ਕੂਨਰ, ਪੀ ਐਨ ਪੀ ਪੰਜਾਬ)

Thank you for reading this post, don't forget to subscribe!

 

ਮਹਿਤਪੁਰ, 15 ਅਗਸਤ: ਮਹਿਸਪੁਰ ਤੋਂ ਮਹਿਤਪੁਰ ਵੱਲ ਜਾ ਰਹੀਆਂ ਓਵਰਲੋਡ ਗੱਡੀਆਂ ਕਾਰਨ ਸੜਕ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਥਾਨਕ ਲੋਕਾਂ ਅਨੁਸਾਰ 15 ਅਗਸਤ ਨੂੰ ਇੱਕ ਓਵਰਲੋਡ ਛੋਟਾ ਹਾਥੀ ਮਹਿਤਪੁਰ ਥਾਣੇ ਦੇ ਬਿਲਕੁਲ ਮੂਹਰੋਂ ਲੰਘ ਕੇ ਅੱਗੇ ਚਲਾ ਗਿਆ, ਪਰ ਪੁਲਿਸ ਵੱਲੋਂ ਉਸ ਨੂੰ ਰੋਕ ਕੇ ਜਾਂਚ ਜਾਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਲੋਕਾਂ ਦਾ ਕਹਿਣਾ ਹੈ ਕਿ ਜੇਕਰ ਓਵਰਲੋਡ ਵਾਹਨਾਂ ’ਤੇ ਸਮੇਂ ਸਿਰ ਨਕੇਲ ਨਾ ਕੱਸੀ ਗਈ ਤਾਂ ਕਿਸੇ ਵੀ ਸਮੇਂ ਵੱਡਾ ਸੜਕ ਹਾਦਸਾ ਵਾਪਰ ਸਕਦਾ ਹੈ ਅਤੇ ਜਾਨੀ ਨੁਕਸਾਨ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸਵਾਲ ਇਹ ਵੀ ਉੱਠ ਰਿਹਾ ਹੈ ਕਿ ਜਦੋਂ ਅਜਿਹੇ ਵਾਹਨ ਥਾਣੇ ਦੇ ਸਾਹਮਣਿਓਂ ਹੀ ਲੰਘ ਰਹੇ ਹਨ ਤਾਂ ਉਨ੍ਹਾਂ ਦੀ ਜਾਂਚ ਅਤੇ ਚੈਕਿੰਗ ਕਿਉਂ ਨਹੀਂ ਕੀਤੀ ਜਾ ਰਹੀ?

ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਓਵਰਲੋਡ ਵਾਹਨ ਬਿਨਾਂ ਕਿਸੇ ਡਰ ਦੇ ਸੜਕਾਂ ’ਤੇ ਚੱਲ ਰਹੇ ਹਨ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਦੀ ਨਿਗਰਾਨੀ ਅਤੇ ਕਾਰਗੁਜ਼ਾਰੀ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਲੋਕਾਂ ਨੇ ਮੰਗ ਕੀਤੀ ਹੈ ਕਿ ਮਹਿਸਪੁਰ ਤੋਂ ਮਹਿਤਪੁਰ ਰੂਟ ’ਤੇ ਓਵਰਲੋਡ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਜਾਵੇ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਕਿਸੇ ਓਵਰਲੋਡ ਵਾਹਨ ਕਾਰਨ ਹਾਦਸਾ ਵਾਪਰਦਾ ਹੈ ਤਾਂ ਜ਼ਿੰਮੇਵਾਰੀ ਸਿਰਫ਼ ਵਾਹਨ ਚਾਲਕ ਤੱਕ ਸੀਮਤ ਨਹੀਂ ਰਹਿਣੀ ਚਾਹੀਦੀ, ਸਗੋਂ ਸੜਕਾਂ ’ਤੇ ਅਜਿਹੇ ਵਾਹਨਾਂ ਦੀ ਨਿਗਰਾਨੀ ਅਤੇ ਚੈਕਿੰਗ ਲਈ ਜ਼ਿੰਮੇਵਾਰ ਵਿਭਾਗਾਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਮਹਿਤਪੁਰ ਪੁਲਿਸ ਅਤੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਇਸ ਮਾਮਲੇ ਨੂੰ ਕਿੰਨੀ ਗੰਭੀਰਤਾ ਨਾਲ ਲੈਂਦੇ ਹਨ ਅਤੇ ਮਹਿਸਪੁਰ-ਮਹਿਤਪੁਰ ਰੂਟ ’ਤੇ ਓਵਰਲੋਡ ਵਾਹਨਾਂ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਦੋਂ ਤੱਕ ਕੀਤੀ ਜਾਂਦੀ ਹੈ।

और पढ़ें

Cricket Live Score

Corona Virus

Rashifal

और पढ़ें