ਚੀਫ ਬਿਊਰੋ ਪੰਜਾਬ: ਦਲਵੀਰ ਸਿੰਘ ਕੂਨਰ
Thank you for reading this post, don't forget to subscribe!ਬਿਲਗਾ/ਨੂਰਮਹਿਲ, 9 ਜੂਨ – ਬਿਲਗਾ ਨੇੜਲੇ ਪਿੰਡ ਬੁਰਜ ਢਗਾਰਾ ਇਲਾਕੇ ਵਿੱਚ ਇਨ੍ਹਾਂ ਦਿਨਾਂ ਰੇਤ ਮਾਈਨਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਇਲਾਕਾ ਵਾਸੀਆਂ ਦਾ ਦੋਸ਼ ਹੈ ਕਿ ਰੇਤ ਦੀ ਢੋਆ-ਢੁਆਈ ਲਈ ਵਰਤੇ ਜਾ ਰਹੇ ਕਈ ਟਿੱਪਰ ਅਤੇ ਟਰੈਕਟਰ-ਟਰਾਲੀਆਂ ਬਿਨਾਂ ਨੰਬਰ ਪਲੇਟਾਂ ਦੇ ਸੜਕਾਂ ‘ਤੇ ਦੌੜ ਰਹੀਆਂ ਹਨ, ਜਦਕਿ ਕਈ ਵਾਹਨ ਓਵਰਲੋਡ ਵੀ ਹਨ।
ਸਥਾਨਕ ਲੋਕਾਂ ਅਨੁਸਾਰ ਇਨ੍ਹਾਂ ਵਾਹਨਾਂ ਕਾਰਨ ਟ੍ਰੈਫਿਕ ਨਿਯਮਾਂ ਦੀਆਂ ਧੱਜੀਆਂ ਉੱਡ ਰਹੀਆਂ ਹਨ ਅਤੇ ਰਾਹਗੀਰਾਂ ਸਮੇਤ ਦੋਪਹੀਆ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ‘ਤੇ ਉੱਡਦੀ ਰੇਤ ਅਤੇ ਧੂੜ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ, ਜਦਕਿ ਹਾਦਸਿਆਂ ਦਾ ਖ਼ਤਰਾ ਵੀ ਲਗਾਤਾਰ ਬਣਿਆ ਹੋਇਆ ਹੈ।
ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਵਾਹਨਾਂ ਦੀ ਪਛਾਣ ਕਰਨਾ ਮੁਸ਼ਕਲ ਹੋ ਜਾਂਦਾ ਹੈ, ਜਿਸ ਕਾਰਨ ਕਿਸੇ ਹਾਦਸੇ ਜਾਂ ਨਿਯਮ ਉਲੰਘਣਾ ਦੀ ਸੂਰਤ ਵਿੱਚ ਜ਼ਿੰਮੇਵਾਰਾਂ ਤੱਕ ਪਹੁੰਚਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਓਵਰਲੋਡ ਵਾਹਨਾਂ ਦੀ ਆਵਾਜਾਈ ਨਾਲ ਸੜਕੀ ਸੁਰੱਖਿਆ ਅਤੇ ਆਮ ਲੋਕਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਰਿਹਾ ਹੈ।
ਲੋਕਾਂ ਦਾ ਕਹਿਣਾ ਹੈ ਕਿ ਇਸ ਸਮੱਸਿਆ ਕਾਰਨ ਸੜਕੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ, ਪਰ ਸਬੰਧਤ ਵਿਭਾਗਾਂ ਵੱਲੋਂ ਹਾਲੇ ਤੱਕ ਕੋਈ ਠੋਸ ਕਾਰਵਾਈ ਨਜ਼ਰ ਨਹੀਂ ਆ ਰਹੀ।











