November 2, 2026 8:07 pm

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਦੇਵੀ ਵਾਲਾ ਤੋਂ ਬੱਸ ਰਵਾਨਾ

ਜਿਲਾ ਇੰਚਾਰਜ ਰਾਜਾ ਸ਼ਰਮਾ ਕੈਮਰਾਮੈਨ ਅਸ਼ੋਕ ਕੁਮਾਰ ਦੂਆ

Thank you for reading this post, don't forget to subscribe!

ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਦੇਵੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਇੰਚਾਰਜ ਰਾਜਾ ਸ਼ਰਮਾ ਅਤੇ ਕੈਮਰਾਮੈਨ ਅਸ਼ੋਕ ਕੁਮਾਰ ਦੂਆ ਵੀ ਮੌਜੂਦ ਰਹੇ।

ਇਸ ਸਮਾਗਮ ਦੌਰਾਨ ਸੰਤ ਬਾਬਾ ਇੰਦਰਪਾਲ ਸਿੰਘ ਦੇਵੀ ਵਾਲਾ, ਐਡਵੋਕੇਟ ਬੀਰਿੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਣੀ ਧਾਲੀਵਾਲ, ਯੂਥ ਆਗੂ ਸੁਖਵੰਤ ਸਿੰਘ ਪੱਕਾ, ਬੱਬੂ ਸੇਖੋਂ, ਹਰਵਿੰਦਰ ਸਿੰਘ (ਬਲਾਕ ਪ੍ਰਧਾਨ), ਪ੍ਰਣਾਮ ਸਿੰਘ ਚਾਨਾ, ਸਰਪੰਚ ਗੁਰਮੇਲ ਸਿੰਘ, ਦੀਪ ਸਰਪੰਚ ਕੋਠੇ ਇੰਦਰ ਸਿੰਘ, ਸੁਦਾਗਰ ਸਿੰਘ ਖਾਲਸਾ, ਹਰਨੇਕ ਸਿੰਘ ਦੇਵੀ ਵਾਲਾ, ਪੰਚਾਇਤ ਮੈਂਬਰ ਪਰਮਵੀਰ ਸਿੰਘ ਅਤੇ ਮੰਗਾਂ ਸਿੰਘ ਸਮੇਤ ਕਈ ਹੋਰ ਹਾਜ਼ਰ ਸਨ।

ਉਨ੍ਹਾਂ ਦੱਸਿਆ ਕਿ ਇਸ ਤੀਰਥ ਯਾਤਰਾ ਦੇ ਤਹਿਤ ਜਾਣ ਵਾਲੀ ਬੱਸ ਯਾਤਰੀਆਂ ਨੂੰ ਅੰਮ੍ਰਿਤਸਰ ਵਿਖੇ ਦੁਰਗਿਆਣਾ ਮੰਦਰ, ਸ੍ਰੀ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ, ਬਾਘਾ ਬਾਰਡਰ ਅਤੇ ਭਗਵਾਨ ਵਾਲਮੀਕਿ ਮੰਦਰ ਦੇ ਦਰਸ਼ਨ ਕਰਵਾਏਗੀ ਅਤੇ ਤੀਸਰੇ ਦਿਨ ਸੰਗਤਾਂ ਨੂੰ ਵਾਪਸ ਉਨ੍ਹਾਂ ਦੇ ਪਿੰਡ ਲਿਆਂਦਾ ਜਾਵੇਗਾ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੀ ਇਸ ਵਿਲੱਖਣ ਪਹਿਲ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ ਖਾਸ ਕਰਕੇ ਪਿੰਡਾਂ ਦੇ ਬਜ਼ੁਰਗਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਪਿੰਡ ਵਾਸੀ ਮੌਜੂਦ ਰਹੇ।

और पढ़ें

Cricket Live Score

Corona Virus

Rashifal

और पढ़ें