ਰਾਏਕੋਟ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ
Thank you for reading this post, don't forget to subscribe!ਰਾਏਕੋਟ: ਹਲਕਾ ਇੰਚਾਰਜ ਰਾਏਕੋਟ ਸ. ਬਲਵਿੰਦਰ ਸਿੰਘ ਸੰਧੂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ-ਘਰ ਪਹੁੰਚ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਨਾਲ ਵੱਖ-ਵੱਖ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਇਸ ਮੌਕੇ ਲੋਕਾਂ ਵੱਲੋਂ ਆਪਣੇ ਇਲਾਕੇ ਨਾਲ ਸਬੰਧਤ ਮੁਸ਼ਕਲਾਂ ਅਤੇ ਸਮੱਸਿਆਵਾਂ ਸ. ਬਲਵਿੰਦਰ ਸਿੰਘ ਸੰਧੂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਨੁਸਾਰ, ਲੋਕਾਂ ਨੇ ਸਰਕਾਰ ਦੀ ਕਾਰਗੁਜ਼ਾਰੀ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਮੌਜੂਦਾ ਹਾਲਾਤਾਂ ਤੋਂ ਪਰੇਸ਼ਾਨ ਹਨ।
ਇਸ ਦੌਰਾਨ ਬਲਵਿੰਦਰ ਸਿੰਘ ਸੰਧੂ ਨੇ ਲੋਕਾਂ ਦੀਆਂ ਗੱਲਾਂ ਸੁਣਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਮੁੱਦਿਆਂ ਅਤੇ ਹੱਕਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਆਵਾਜ਼ ਨੂੰ ਅੱਗੇ ਪਹੁੰਚਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ।
ਮੁਹਿੰਮ ਦੌਰਾਨ ਲੋਕਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਆਪਣਾ ਭਰੋਸਾ ਅਤੇ ਸਮਰਥਨ ਪ੍ਰਗਟ ਕਰਨ ਦੀ ਗੱਲ ਵੀ ਕਹੀ ਗਈ। ਪਾਰਟੀ ਆਗੂਆਂ ਨੇ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਦਾ ਉਦੇਸ਼ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਮੁੱਦਿਆਂ ਨੂੰ ਜਾਣਨਾ ਅਤੇ ਪਾਰਟੀ ਦੀਆਂ ਗਤੀਵਿਧੀਆਂ ਨਾਲ ਜੋੜਨਾ ਹੈ।











