November 2, 2026 8:07 pm

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਣੀ ਧਾਲੀਵਾਲ ਦੇ ਗ੍ਰਹਿ ਵਿਖੇ ਲੋਕ ਦਰਬਾਰ, ਆਮ ਲੋਕਾਂ ਦੇ ਮਸਲੇ ਸੁਣੇ

ਸਪੀਕਰ ਸੰਧਵਾਂ ਵੱਲੋਂ ਮਣੀ ਧਾਲੀਵਾਲ ਦੇ ਗ੍ਰਹਿ ਪਰਿਵਾਰਕ ਮਿਲਣੀ ਅਤੇ ਲੋਕ ਮਸਲੇ ਸੁਣੇ।। ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਮਣੀ ਧਾਲੀਵਾਲ ਦੇ ਗ੍ਰਹਿ ਵਿਖੇ ਪਰਿਵਾਰਕ ਮਿਲਣੀ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਨੇ ਬਿਜਲੀ, ਪਾਣੀ, ਸੜਕਾਂ, ਸਿਹਤ, ਸਿੱਖਿਆ, ਰੋਜ਼ਗਾਰ ਅਤੇ ਹੋਰ ਨਾਗਰਿਕ ਸੁਵਿਧਾਵਾਂ ਨਾਲ ਸੰਬੰਧਤ ਮਸਲਿਆਂ ’ਤੇ ਲੋਕਾਂ ਨਾਲ ਵਿਸਥਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਨਿਵਾਰਣ ਲਈ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਪਸ਼ਟ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

Thank you for reading this post, don't forget to subscribe!

ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਲੋਕਾਂ ਦੀ ਸੁਣਵਾਈ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜ਼ਮੀਨੀ ਪੱਧਰ ’ਤੇ ਹੱਲ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਹਰ ਨਾਗਰਿਕ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਯੋਜਨਾਵਾਂ ਬਾਰੇ ਵੀ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਮੁਫ਼ਤ ਅਤੇ ਗੁਣਵੱਤਾ ਵਾਲਾ ਇਲਾਜ ਉਪਲਬਧ ਕਰਵਾਉਣ ਦੀ ਵਚਨਬੱਧਤਾ ਦੁਹਰਾਈ। ਤੀਰਥ ਯਾਤਰਾ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਵੱਡੀ ਉਮਰ ਦੇ ਨਾਗਰਿਕਾਂ ਨੂੰ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਮੌਕਾ ਮਿਲ ਰਿਹਾ ਹੈ। ਇਸ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਪੇਟ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਮਣੀ ਧਾਲੀਵਾਲ, ਲੈਕਚਰਾਰ ਮਨਜੀਤ ਸਿੰਘ ਧਾਲੀਵਾਲ, ਗੈਰੀ ਵੜਿੰਗ, ਸੁਤੰਤਰ ਜੋਸ਼ੀ, ਰਾਜਾ ਵੜਿੰਗ, ਸ਼ਿਵਜੀਤ ਸਿੰਘ ਸੰਘਾ, ਸਰਪੰਚ ਜਗਸੀਰ ਸਿੰਘ ਕੋਟਕਪੂਰਾ ਦਿਹਾਤੀ, ਸਰਪੰਚ ਦਿਲਬਾਗ ਸਿੰਘ ਚਮੇਲੀ, ਮਿਹਰ ਸਿੰਘ ਚਾਨੀ,ਬੂਟਾ ਸਿੰਘ ਬਰਾੜ, ਜਸ਼ਨ ਧਾਲੀਵਾਲ, ਹਰਲੀਨ ਧਾਲੀਵਾਲ, ਅਰਸ਼ ਸਿੰਘ, ਨਰਾਇਣ ਸਿੰਘ, ਮਨਪ੍ਰੀਤ ਸਿੰਘ ਚੌਹਾਨ, ਦਵਿੰਦਰ ਸਿੰਘ ਰਾਜਾ, ਮਾਤਾ ਜਸਵਿੰਦਰ ਕੌਰ ਧਾਲੀਵਾਲ, ਮਾਤਾ ਅੰਗਰੇਜ ਕੌਰ, ਜਸਵੀਰ ਕੌਰ ਧਾਲੀਵਾਲ, ਪਰਮਜੀਤ ਕੌਰ ਬਰਾੜ, ਸੋਨੀ ਬਰਾੜ, ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ।

ਇਸ ਮੌਕੇ ਸਪੀਕਰ ਸੰਧਵਾਂ ਵੱਲੋਂ ਸਵਰਗੀ ਅੰਗਰੇਜ਼ ਸਿੰਘ ਬਿੱਲੂ ਚਮੇਲੀ ਵਾਲੇ ਦੇ ਗ੍ਰਹਿ ਪੁੱਜ ਕੇ ਉਨ੍ਹਾਂ ਦੇ ਅਕਾਲ ਚਲਾਣੇ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪਰਿਵਾਰ ਨੂੰ ਹੌਸਲਾ ਦਿੱਤਾ ਗਿਆ।

और पढ़ें

Cricket Live Score

Corona Virus

Rashifal

और पढ़ें