November 2, 2026 7:59 pm

ਸਰਪੰਚ ਬਿੱਕਰ ਸਿੰਘ ਨਾਲ ਵਿਧਾਇਕ ਲਾਡੀ ਸ਼ੇਰੋਵਾਲੀਆ ਦੀ ਮੁਲਾਕਾਤ

ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)

Thank you for reading this post, don't forget to subscribe!

ਸ਼ਾਹਕੋਟ: ਗ੍ਰਾਮ ਪੰਚਾਇਤ ਮਾਣਕ ਦੇ ਮੌਜੂਦਾ ਸਰਪੰਚ ਸ. ਬਿੱਕਰ ਸਿੰਘ ਨਾਲ ਸ਼ਾਹਕੋਟ ਦੇ ਵਿਧਾਇਕ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਮੁਲਾਕਾਤ ਕੀਤੀ ਗਈ। ਇਸ ਮੌਕੇ ਪਿਛਲੇ ਸਮੇਂ ਦੌਰਾਨ ਪੈਦਾ ਹੋਈਆਂ ਗਲਤਫ਼ਹਿਮੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਦੋਵਾਂ ਵੱਲੋਂ ਆਪਸੀ ਵਿਚਾਰ ਸਾਂਝੇ ਕੀਤੇ ਗਏ।

ਮੁਲਾਕਾਤ ਦੌਰਾਨ ਸਰਪੰਚ ਬਿੱਕਰ ਸਿੰਘ ਨੇ ਕਿਹਾ ਕਿ ਉਹ ਹਮੇਸ਼ਾ ਕਾਂਗਰਸ ਪਾਰਟੀ ਦੇ ਨਾਲ ਖੜ੍ਹੇ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਵੱਲੋਂ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਪਣਾ ਸਹਿਯੋਗ ਜਾਰੀ ਰੱਖਣ ਦਾ ਭਰੋਸਾ ਦਿੱਤਾ ਗਿਆ।

ਇਸ ਮੌਕੇ ਵਿਧਾਇਕ ਸ. ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕਿਹਾ ਕਿ ਪਾਰਟੀ ਦੀ ਏਕਤਾ ਅਤੇ ਮਜ਼ਬੂਤੀ ਲਈ ਸਾਰੇ ਆਗੂਆਂ ਤੇ ਵਰਕਰਾਂ ਨੂੰ ਆਪਸੀ ਤਾਲਮੇਲ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰੇ, ਸਹਿਯੋਗ ਅਤੇ ਇਕਜੁੱਟਤਾ ਨਾਲ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ।

ਮੁਲਾਕਾਤ ਦੇ ਅੰਤ ਵਿੱਚ ਦੋਵਾਂ ਆਗੂਆਂ ਵੱਲੋਂ ਆਪਸੀ ਸਹਿਯੋਗ ਅਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ’ਤੇ ਸਹਿਮਤੀ ਪ੍ਰਗਟਾਈ ਗਈ। ਇਸ ਮੁਲਾਕਾਤ ਨੂੰ ਪਾਰਟੀ ਅੰਦਰ ਆਪਸੀ ਤਾਲਮੇਲ ਅਤੇ ਇਕਜੁੱਟਤਾ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

और पढ़ें

Cricket Live Score

Corona Virus

Rashifal

और पढ़ें