November 2, 2026 11:31 pm

ਸ਼ਾਹਕੋਟ ਵਿੱਚ ਬਿਜਲੀ ਸੰਕਟ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਨਾ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

ਬਿਜਲੀ ਸੰਕਟ ਨੇ ਘਰਾਂ ਦੇ ਨਾਲ-ਨਾਲ ਕਿਸਾਨੀ ਅਤੇ ਉਦਯੋਗ ਨੂੰ ਵੀ ਕੀਤਾ ਪ੍ਰਭਾਵਿਤ: ਅਕਾਲੀ ਆਗੂ

ਸ਼ਾਹਕੋਟ: ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿੱਚ ਚੱਲ ਰਹੇ ਬਿਜਲੀ ਸੰਕਟ ਦੇ ਵਿਰੋਧ ਵਿੱਚ ਐਸ.ਡੀ.ਐਮ. ਦਫ਼ਤਰ ਸ਼ਾਹਕੋਟ ਦੇ ਸਾਹਮਣੇ ਧਰਨਾ ਦਿੱਤਾ ਗਿਆ। ਇਸ ਮੌਕੇ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਬਿਜਲੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।

ਧਰਨੇ ਦੌਰਾਨ ਅਕਾਲੀ ਆਗੂਆਂ ਨੇ ਕਿਹਾ ਕਿ ਬਿਜਲੀ ਸੰਕਟ ਦਾ ਪ੍ਰਭਾਵ ਸਿਰਫ਼ ਪੰਜਾਬ ਦੇ ਘਰਾਂ ਤੱਕ ਸੀਮਤ ਨਹੀਂ ਹੈ, ਸਗੋਂ ਇਸ ਨਾਲ ਕਿਸਾਨੀ, ਉਦਯੋਗ ਅਤੇ ਸੂਬੇ ਦੀ ਆਰਥਿਕਤਾ ਵੀ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਫ਼ਸਲ ਇਸ ਸਮੇਂ ਨਿਸਾਰੇ ਦੇ ਅਹਿਮ ਪੜਾਅ ਵਿੱਚੋਂ ਲੰਘ ਰਹੀ ਹੈ, ਪਰ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਫ਼ਸਲਾਂ ਦੀ ਸਿੰਚਾਈ ਪ੍ਰਭਾਵਿਤ ਹੋ ਰਹੀ ਹੈ।

ਅਕਾਲੀ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਘਾਟ ਕਾਰਨ ਉਦਯੋਗਿਕ ਇਕਾਈਆਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਵਪਾਰ ਅਤੇ ਰੋਜ਼ਗਾਰ ’ਤੇ ਮਾੜਾ ਅਸਰ ਪੈਣ ਦਾ ਖ਼ਦਸ਼ਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ, ਘਰੇਲੂ ਖਪਤਕਾਰਾਂ ਅਤੇ ਉਦਯੋਗਾਂ ਲਈ ਨਿਰਵਿਘਨ ਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ।

ਅਕਾਲੀ ਆਗੂਆਂ ਨੇ ਸਰਕਾਰ ਦੇ ਪ੍ਰਚਾਰ ਤੰਤਰ ’ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਲੋਕ ਬਿਜਲੀ ਸੰਕਟ ਨਾਲ ਜੂਝ ਰਹੇ ਹਨ, ਜਦਕਿ ਸਰਕਾਰ ਵੱਲੋਂ ਪ੍ਰਚਾਰ ਰਾਹੀਂ ਹਾਲਾਤ ਨੂੰ ਵੱਖਰੇ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਪੰਜਾਬ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ’ਤੇ ਸਰਕਾਰ ਤੋਂ ਜਵਾਬਦੇਹੀ ਮੰਗੀ ਜਾਵੇਗੀ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਸ਼ਮੂਲੀਅਤ ਕੀਤੀ।

 

ਬਚਿੱਤਰ ਸਿੰਘ ਕੁਹਾੜ ਸੀਨੀਅਰ ਅਕਾਲੀ ਆਗੂ ਸ਼ਾਹਕੋਟ ਵੀ ਹਾਜਰ ਸਨ।

और पढ़ें

Cricket Live Score

Corona Virus

Rashifal

और पढ़ें