(ਪੱਤਰਕਾਰ ਦਲਵੀਰ ਸਿੰਘ ਕਨੂਰ)
Thank you for reading this post, don't forget to subscribe!ਗੁਰਦਾਸਪੁਰ, 14 ਜਨਵਰੀ — ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮਹੱਤਵਪੂਰਨ ਮੀਟਿੰਗ ਡਿਸਟ੍ਰਿਕਟ ਪ੍ਰਸ਼ਾਸਨਿਕ ਕੰਪਲੈਕਸ ਗੁਰਦਾਸਪੁਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਵਲ ਸਰਜਨ ਗੁਰਦਾਸਪੁਰ ਡਾ. ਮਹੇਸ਼ ਕੁਮਾਰ ਪ੍ਰਭਾਕਰ, ਡੀ.ਐਮ.ਸੀ ਡਾ. ਰਵਿੰਦਰ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਤੇਜਿੰਦਰ ਕੌਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਭਾਵਨਾ ਸ਼ਰਮਾ, ਜ਼ਿਲ੍ਹਾ ਸਿਹਤ ਅਫਸਰ ਡਾ. ਅੰਕੁਰ ਸਮੇਤ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਨੈਸ਼ਨਲ ਹੈਲਥ ਪ੍ਰੋਗਰਾਮਾਂ ਅਤੇ ਸਿਹਤ ਵਿਭਾਗ ਦੇ ਵਿਕਾਸ ਕਾਰਜਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਸਰਦੀ ਦੇ ਮੌਸਮ ਦੇ ਮੱਦੇਨਜ਼ਰ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਹੀਟਰ ਅਤੇ ਹੋਰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰਾਂ ਵਿੱਚ ਦਾਖ਼ਲ ਮਰੀਜ਼ਾਂ ਦੀ ਸੰਭਾਲ ‘ਤੇ ਖਾਸ ਧਿਆਨ ਦੇਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 9 ਨਵੇਂ ਆਮ ਆਦਮੀ ਕਲੀਨਿਕਾਂ ਦਾ ਨਿਰਮਾਣ ਕੰਮ ਜਾਰੀ ਹੈ, ਜੋ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਐਮ.ਸੀ.ਐਚ ਵਿੰਗ, ਡੀ.ਈ.ਆਈ.ਸੀ, ਆਈ.ਆਈ.ਪੀ.ਐਚ ਲੈਬ ਅਤੇ ਕ੍ਰਿਟੀਕਲ ਕੇਅਰ ਯੂਨਿਟ ਦਾ ਕੰਮ ਪੂਰਾ ਹੋ ਚੁੱਕਾ ਹੈ, ਜਿਨ੍ਹਾਂ ਦਾ ਉਦਘਾਟਨ ਨਿਕਟ ਭਵਿੱਖ ਵਿੱਚ ਕੀਤਾ ਜਾਵੇਗਾ।
ਉਨ੍ਹਾਂ ਇਹ ਵੀ ਦੱਸਿਆ ਕਿ 3 ਅਰਬਨ ਪੀ.ਐਚ.ਸੀ ਅਤੇ 4 ਰੂਰਲ ਸਬ ਸੈਂਟਰਾਂ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਡੇਰਾ ਬਾਬਾ ਨਾਨਕ ਵਿਖੇ ਲੈਬਾਰਟਰੀ ਅਤੇ ਟਰਾਮਾ ਵਾਰਡ, ਜਦਕਿ ਕਲਾਨੌਰ ਵਿੱਚ ਟਰਾਮਾ ਵਾਰਡ ਦਾ ਕੰਮ ਅੰਤਿਮ ਪੜਾਅ ‘ਚ ਹੈ।
ਨਰਸਿੰਗ ਕਾਲਜ ਸੇਖਵਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਲਈ ਉਸਾਰੇ ਗਏ ਹੋਸਟਲ ਵਿੱਚ ਹੋਰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਹੋਸਟਲ ਵਿੱਚ ਰਹਿਣ ਦੇ ਇੱਛੁਕ ਲੋੜਵੰਦ ਵਿਦਿਆਰਥੀਆਂ ਨੂੰ ਮਦਦ ਦਿੱਤੀ ਜਾਵੇਗੀ।
ਸਿਵਲ ਸਰਜਨ ਡਾ. ਮਹੇਸ਼ ਕੁਮਾਰ ਪ੍ਰਭਾਕਰ ਨੇ ਦੱਸਿਆ ਕਿ ਟੀ.ਬੀ ਮੁਕਤ ਅਭਿਆਨ ਤਹਿਤ ਸਕਰੀਨਿੰਗ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਗਰਭਵਤੀ ਮਹਿਲਾਵਾਂ ਦੇ ਨਿਯਮਤ ਮਹੀਨਾਵਾਰ ਚੈਕਅਪ ਯਕੀਨੀ ਬਣਾਏ ਜਾ ਰਹੇ ਹਨ।
ਮੀਟਿੰਗ ਵਿੱਚ ਡਾ. ਗੁਰਪ੍ਰੀਤ ਕੌਰ, ਡਾ. ਮਮਤਾ, ਡਾ. ਵੰਦਨਾ, ਸੀਨੀਅਰ ਮੈਡੀਕਲ ਅਫਸਰ ਡਾ. ਅਮਰਦੀਪ ਸਿੰਘ ਬੈਂਸ, ਡਾ. ਲਖਵਿੰਦਰ ਸਿੰਘ, ਡਾ. ਸੰਦੀਪ ਸਿੰਘ, ਡਾ. ਲਲਿਤ ਮੋਹਨ, ਡਾ. ਮਨਿੰਦਰਜੀਤ ਸਿੰਘ, ਡਾ. ਅਨੀਤਾ ਆਦਿ ਅਧਿਕਾਰੀ ਵੀ ਹਾਜ਼ਰ











