ਵਿਸ਼ੇਸ਼ ਰਿਪੋਰਟ ਦਲਵੀਰ ਸਿੰਘ ਕੂਨਰ
Thank you for reading this post, don't forget to subscribe!ਫਗਵਾੜਾ ਤੋ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਕੀ ਸੀ ਆਈ ਸੀ ਸਟਾਫ ਫਗਵਾੜਾ ਦੇ ਚਾਰ ਮੁਲਾਜ਼ਮਾਂ ਵੱਲੋ ਇੱਕ ਨਸ਼ਾ ਤਸਕਰ ਨੂੰ ਛੱਡਣ ਦੇ ਬਦਲੇ ਉਸ ਪਰਿਵਾਰ ਤੋ ਢਾਈ ਲੱਖ ਰੁਪਏ ਰਿਸ਼ਵਤ ਦੇ ਲਏ ਗਏ ਜਿਸ ਦੇ ਦੋਸ਼ ਤਹਿਤ ਪੁਲਿਸ ਨੇ ਇਹਨਾ ਚਾਰ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡੀ ਆਈ ਜੀ ਨਵੀਨ ਸਿੰਗਲਾ ਨੇ ਦੱਸਿਆ ਹੈ ਕਿ ਇਹਨਾਂ ਹੀ ਮੁਲਾਜ਼ਮਾਂ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਸੀ ਅਤੇ ਉਸ ਨੂੰ ਛੱਡਣ ਦੇ ਬਦਲੇ ਉਸਦੇ ਪਰਿਵਾਰ ਤੋ ਢਾਈ ਲੱਖ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਲੈਣ ਤੋ ਬਾਅਦ ਇਹਨਾਂ ਚਾਰੋਂ ਆਰੋਪੀਆਂ ਦਾ ਰਿਮਾਂਡ ਹਾਸਿਲ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਸ਼ੀ ਸਿੰਗਲਾ ਨੇ ਕਿਹਾ ਕਿ ਰਿਸ਼ਵਤ ਖੋਰੀ ਕਰਨ ਵਾਲੇ ਅਫਸਰਾਂ ਨੂੰ ਸਰਕਾਰ ਅਤੇ ਕਾਨੂੰਨ ਕਦੇ ਵੀ ਨਹੀਂ ਬਖਸ਼ੇਗੀ ।
Views: 85











