November 2, 2026 8:51 pm

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ‘ਤੇ ਵਿਸਥਾਰ ਚਰਚਾ, ਪਰਵਾਸੀ ਵਰਕਰਾਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਐਲਾਨ ‘ਚ ਵਸਦੇ ਅਕਾਲੀ ਦਲ ਦੇ ਆਗੂਆਂ ਦੀ ਸ. ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ‘ਚ ਮੁਲਾਕਾਤ, 2027 ਦੀਆਂ ਚੋਣਾਂ ਲਈ ਰਣਨੀਤੀ ‘ਤੇ ਗੱਲਬਾਤ।

(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਪਾਰਟੀ ਦੀ ਜਿੱਤ ਲਈ ਪਰਵਾਸੀ ਪੰਜਾਬੀਆਂ ਨੇ ਪੂਰਾ ਸਮਰਥਨ ਦਿਸ਼ਦਾ

ਚੰਡੀਗੜ੍ਹ, 4 ਮਾਰਚ — ਸ਼੍ਰੋਮਣੀ ਅਕਾਲੀ ਦਲ ਦੇ ਵਿਦੇਸ਼ਾਂ ਵਿੱਚ ਵਸਦੇ ਆਗੂਆਂ, ਵਰਕਰਾਂ ਅਤੇ ਸਮਰਥਕਾਂ ਦੀਆਂ ਵੱਖ-ਵੱਖ ਡੈਲੀਗੇਸ਼ਨਾਂ ਨੇ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ, 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ।

ਆਗੂਆਂ ਨੇ ਪੰਜਾਬ ਦੀ ਮੌਜੂਦਾ ਰਾਜਨੀਤਿਕ ਹਾਲਤ, ਨੌਜਵਾਨਾਂ ਦੇ ਮੁੱਦੇ, ਖੇਤੀਬਾੜੀ ਸੰਕਟ ਅਤੇ ਆਰਥਿਕ ਚੁਣੌਤੀਆਂ ‘ਤੇ ਆਪਣੀਆਂ ਚਿੰਤਾਵਾਂ ਜ਼ਾਹਿਰ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਪਾਰਟੀ ਨੂੰ ਮਜ਼ਬੂਤ ਕਰਨਾ ਲਾਜ਼ਮੀ ਹੈ। ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਵਚਨ ਦਿਤਾ ਕਿ ਉਹ ਵਿਦੇਸ਼ੀ ਪੰਜਾਬੀਆਂ ਨੂੰ ਇਕੱਠਾ ਕਰਕੇ ਪਾਰਟੀ ਦੀ ਜਿੱਤ ਲਈ ਪੂਰਾ ਯੋਗਦਾਨ ਪਾਊਣਗੇ।

ਸ. ਬਾਦਲ ਨੇ ਸਭ ਆਗੂਆਂ ਦਾ ਆਗਮਨ ਸਵਾਗਤ ਕਰਦਿਆਂ ਉਨ੍ਹਾਂ ਦੀ ਮੇਹਨਤ ਤੇ ਭਰੋਸਾ ਜਤਾਇਆ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀਆਂ ਦਾ ਪਾਰਟੀ ਨਾਲ ਗਹਿਰਾ ਨਾਤਾ ਹੈ, ਅਤੇ ਉਹ 2027 ਦੀ ਜਿੱਤ ਵਿੱਚ ਅਹਮ ਭੂਮਿਕਾ ਨਿਭਾਉਣਗੇ।

और पढ़ें

Cricket Live Score

Corona Virus

Rashifal

और पढ़ें