November 2, 2026 10:47 pm

PUNJAB NEWS: ਸ਼ਾਦੀਪੁਰ ਕੰਦੋਲਾ ਨਹਿਰ ਕਿਨਾਰੇ ਸਰਕਾਰੀ ਦਰੱਖਤਾਂ ਦੀ ਕਥਿਤ ਕਟਾਈ ਦਾ ਮਾਮਲਾ, ਜਾਂਚ ਦੀ ਉੱਠੀ ਮੰਗ

(ਨੂਰਮਹਿਲ ਪੰਜਾਬ ਚੀਫ਼ ਬਿਊਰੋ: ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਨੂਰਮਹਿਲ, 2 ਜੁਲਾਈ: ਸ਼ਾਦੀਪੁਰ ਕੰਦੋਲਾ ਨਹਿਰ ਦੇ ਕਿਨਾਰੇ ਇੱਕ ਪਾਸੇ ਜੰਗਲਾਤ ਵਿਭਾਗ ਵੱਲੋਂ ਵਾਤਾਵਰਣ ਸੰਭਾਲ ਅਤੇ ਹਰਿਆਵਲੀ ਵਧਾਉਣ ਦੇ ਮਕਸਦ ਨਾਲ ਨਵੇਂ ਪੌਦੇ ਲਗਾਏ ਜਾ ਰਹੇ ਹਨ, ਜਦਕਿ ਦੂਜੇ ਪਾਸੇ ਇਲਾਕੇ ਵਿੱਚ ਸਰਕਾਰੀ ਦਰੱਖਤਾਂ ਦੀ ਕਥਿਤ ਗੈਰਕਾਨੂੰਨੀ ਕਟਾਈ ਅਤੇ ਲੱਕੜ ਚੋਰੀ ਕਰਕੇ ਲਿਜਾਂਦੇ ਹਨ

ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਨਹਿਰ ਕਿਨਾਰੇ ਤਾਇਨਾਤ ਕੁਝ ਕਰਮਚਾਰੀ ਅਤੇ ਉਨ੍ਹਾਂ ਨਾਲ ਮਿਲੇ ਹੋਏ ਕੁਝ ਹੋਰ ਵਿਅਕਤੀ ਰਾਤ ਦੇ ਸਮੇਂ ਸਰਕਾਰੀ ਦਰੱਖਤ ਕੱਟ ਕੇ ਉਨ੍ਹਾਂ ਨੂੰ ਬੋਲੈਰੋ ਅਤੇ ਹੋਰ ਵਾਹਨਾਂ ਵਿੱਚ ਲੋਡ ਕਰਕੇ ਲੈ ਜਾਂਦੇ ਹਨ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਇਸ ਦੌਰਾਨ ਮੋਟੀਆਂ ਟਾਹਲੀਆਂ ਅਤੇ ਲੱਕੜ ਨੂੰ ਵੀ ਕਥਿਤ ਤੌਰ ‘ਤੇ ਵੇਚਿਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚ ਰਿਹਾ ਹੈ ਅਤੇ ਵਾਤਾਵਰਣ ਸੰਭਾਲ ਦੇ ਉਦੇਸ਼ਾਂ ਨੂੰ ਝਟਕਾ ਲੱਗ ਰਿਹਾ ਹੈ।

ਇਲਾਕਾ ਵਾਸੀਆਂ ਨੇ ਇਹ ਵੀ ਦੋਸ਼ ਲਗਾਇਆ ਹੈ ਕਿ ਇਸ ਮਾਮਲੇ ਵਿੱਚ ਵਿਭਾਗ ਦੇ ਕੁਝ ਅਧਿਕਾਰੀਆਂ ਦੀ ਕਥਿਤ ਮਿਲੀ ਭੁਗਤ ਹੋ ਸਕਦੀ ਹੈ, ਜਿਸ ਕਾਰਨ ਅਜਿਹੀਆਂ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਰੋਕ ਨਹੀਂ ਲੱਗ ਰਹੀ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ।

ਇਸ ਸਬੰਧੀ ਜਦੋਂ ਸਬੰਧਤ ਰੇਂਜ ਅਫ਼ਸਰ (ਆਰ.ਓ.) ਨਾਲ ਫ਼ੋਨ ‘ਤੇ ਗੱਲਬਾਤ ਤੇ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਨਹੀਂ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੇਕਰ ਕੋਈ ਸ਼ਿਕਾਇਤ ਜਾਂ ਸਬੂਤ ਸਾਹਮਣੇ ਆਉਂਦੇ ਹਨ ਤਾਂ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਸ਼ਿਕਾਇਤਕਰਤਾਵਾਂ ਦਾ ਦਾਅਵਾ ਹੈ ਕਿ ਉਨ੍ਹਾਂ ਕੋਲ ਇਸ ਮਾਮਲੇ ਨਾਲ ਸਬੰਧਤ ਕੁਝ ਸਬੂਤ ਅਤੇ ਫ਼ੋਨ ਗੱਲਬਾਤ ਦੀਆਂ ਰਿਕਾਰਡਿੰਗਾਂ ਵੀ ਮੌਜੂਦ ਹਨ, ਜੋ ਲੋੜ ਪੈਣ ‘ਤੇ ਜਾਂਚ ਏਜੰਸੀਆਂ ਨੂੰ ਸੌਂਪੀਆਂ ਜਾ ਸਕਦੀਆਂ ਹਨ।

ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਜੰਗਲਾਤ ਵਿਭਾਗ ਤੋਂ ਮੰਗ ਕੀਤੀ ਹੈ ਕਿ ਜੇਕਰ ਜਾਂਚ ਦੌਰਾਨ ਸਰਕਾਰੀ ਦਰੱਖਤਾਂ ਦੀ ਗੈਰਕਾਨੂੰਨੀ ਕਟਾਈ ਜਾਂ ਲੱਕੜ ਦੀ ਵਿਕਰੀ ਦੇ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਜ਼ਿੰਮੇਵਾਰ ਕਰਮਚਾਰੀਆਂ ਅਤੇ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸੰਪਤੀ ਦੀ ਸੁਰੱਖਿਆ ਅਤੇ ਵਾਤਾਵਰਣ ਦੀ ਸੰਭਾਲ ਨੂੰ ਯਕੀਨੀ ਬਣਾਇਆ ਜਾ ਸਕੇ।

और पढ़ें

Cricket Live Score

Corona Virus

Rashifal

और पढ़ें