November 2, 2026 11:16 pm

ਲੁਧਿਆਣਾ ਖ਼ਬਰ: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਲੁਧਿਆਣਾ ਵਿਖੇ ਪਹੁੰਚ,ਪੀ ਐਨ ਪੀ ਚੀਫ਼ ਬਿਊਰੋ ਦਲਵੀਰ ਸਿੰਘ ਕੂਨਰ ਪੰਜਾਬ ਨੇ ਕੀਤੀ ਮੁਲਾਕਾਤ

ਲੁਧਿਆਣਾ, 16 ਅਗਸਤ: ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਦੀ ਟੀਮ ਅੱਜ ਲੁਧਿਆਣਾ ਵਿਖੇ ਪਹੁੰਚੀ। ਇਸ ਮੌਕੇ ਪੀ ਐਨ ਪੀ ਟਾਈਮਜ਼ ਨਿਊਜ਼ ਪੰਜਾਬ।ਦੇ ਲੁਧਿਆਣਾ ਚੀਫ਼ ਬਿਊਰੋ ਦਲਵੀਰ ਸਿੰਘ ਕੂਨਰ ਨੇ ਕਮਿਸ਼ਨ ਨਾਲ ਸਬੰਧਤ ਅਧਿਕਾਰੀਆਂ ਅਤੇ ਜਤਿੰਦਰ ਸਿੰਘ ਸ਼ੰਟੀ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਰਬਜੀਤ ਸਿੰਘ ਸੋਹੀ ਨੂਰਮਹਿਲ ਵੀ ਹਾਜ਼ਰ ਸਨ।

Thank you for reading this post, don't forget to subscribe!

ਮੁਲਾਕਾਤ ਦੌਰਾਨ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ, ਆਮ ਲੋਕਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਦੇ ਹੱਕਾਂ ਦੀ ਰੱਖਿਆ, ਇਨਸਾਫ਼ ਤੱਕ ਆਸਾਨ ਪਹੁੰਚ ਅਤੇ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਦੀ ਲੋੜ ’ਤੇ ਵੀ ਚਰਚਾ ਹੋਈ।

ਚੀਫ਼ ਬਿਊਰੋ ਦਲਵੀਰ ਸਿੰਘ ਕੂਨਰ ਪੀ ਐਨ ਪੀ ਪੰਜਾਬ।ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਬਹੁਤ ਜ਼ਰੂਰੀ ਹੈ। ਜੇਕਰ ਕਿਸੇ ਵਿਅਕਤੀ ਨਾਲ ਉਸਦੇ ਹੱਕਾਂ ਸਬੰਧੀ ਕੋਈ ਧੱਕਾ ਹੁੰਦਾ ਹੈ ਤਾਂ ਉਸਦੀ ਆਵਾਜ਼ ਨੂੰ ਸਹੀ ਮੰਚ ਤੱਕ ਪਹੁੰਚਾਉਣਾ ਸਮਾਜ ਦੀ ਅਹਿਮ ਜ਼ਿੰਮੇਵਾਰੀ ਹੈ।

ਉਨ੍ਹਾਂ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਲੋਕਾਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਨੁੱਖੀ ਅਧਿਕਾਰਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਆਮ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਸੀ ਸਹਿਯੋਗ ਜਾਰੀ ਰੱਖਣ ’ਤੇ ਵੀ ਜ਼ੋਰ ਦਿੱਤਾ ਗਿਆ।

 

ਲੁਧਿਆਣਾ ਚੀਫ਼ ਬਿਊਰੋ

ਦਲਵੀਰ ਸਿੰਘ ਕੂਨਰ ਪੰਜਾਬ

और पढ़ें

Cricket Live Score

Corona Virus

Rashifal

और पढ़ें