ਚੰਡੀਗੜ੍ਹ: ਚੀਫ ਬਿਊਰੋ ਦਲਵੀਰ ਸਿੰਘ ਕੂਨਰ ਵੱਲੋਂ ਭਾਜਪਾ ਦੇ ਸੀਨੀਅਰ ਆਗੂ ਫਤਿਹਜੰਗ ਸਿੰਘ ਬਾਜਵਾ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ ਗਈ। ਇਸ ਮੌਕੇ ਜਨਤਾ ਨਗਰ ਤੋਂ ਚੀਫ ਬਿਊਰੋ ਦਲਵੀਰ ਸਿੰਘ ਕੂਨਰ, ਤਾਰੀ ਤਲਵਾਨ, ਸੰਘਾ ਸਾਹਿਬ ਸਮੇਤ ਹੋਰ ਸਾਥੀ ਹਾਜ਼ਰ ਸਨ।
ਮੁਲਾਕਾਤ ਦੌਰਾਨ ਇਲਾਕੇ ਨਾਲ ਸਬੰਧਤ ਵੱਖ-ਵੱਖ ਸਮਾਜਿਕ, ਲੋਕ ਹਿੱਤ ਅਤੇ ਨੌਜਵਾਨਾਂ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸਥਾਨਕ ਸਮੱਸਿਆਵਾਂ ਨੂੰ ਉਚਿਤ ਪੱਧਰ ’ਤੇ ਉਠਾਉਣ ਸਬੰਧੀ ਵੀ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਦਲਵੀਰ ਸਿੰਘ ਕੂਨਰ ਨੇ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਵਰਗੇ ਆਗੂ ਲੋਕਾਂ ਨਾਲ ਸਿੱਧਾ ਸੰਪਰਕ ਰੱਖਦੇ ਹਨ ਅਤੇ ਵਰਕਰਾਂ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਨੂੰ ਅਜਿਹੇ ਆਗੂਆਂ ਦੀ ਲੋੜ ਹੈ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਅਤੇ ਪਾਰਟੀ ਵਰਕਰਾਂ ਵਿਚਕਾਰ ਸਰਗਰਮੀ ਨਾਲ ਕੰਮ ਕਰਨ।
ਦਲਵੀਰ ਸਿੰਘ ਕੂਨਰ ਨੇ ਪੰਜਾਬ ਭਾਜਪਾ ਦੀ ਅਗਵਾਈ ਸਬੰਧੀ ਆਪਣੀ ਗੱਲ ਰੱਖਦਿਆਂ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਜਵਾ ਇੱਕ ਤਜਰਬੇਕਾਰ ਅਤੇ ਲੋਕਾਂ ਨਾਲ ਜੁੜੇ ਹੋਏ ਆਗੂ ਹਨ, ਜੋ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਵਰਕਰਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਵਿੱਚ ਨੌਜਵਾਨਾਂ ਨੂੰ ਵੱਡੇ ਪੱਧਰ ’ਤੇ ਜੋੜਨ ਅਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ ਦੀ ਲੋੜ ਹੈ। ਜੇਕਰ ਪਾਰਟੀ ਦੀ ਅਗਵਾਈ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਵਾਲੇ ਅਤੇ ਫੀਲਡ ਵਿੱਚ ਸਰਗਰਮ ਆਗੂਆਂ ਨੂੰ ਜ਼ਿੰਮੇਵਾਰੀਆਂ ਦੇਵੇਗੀ ਤਾਂ ਭਾਜਪਾ ਨੂੰ ਪੰਜਾਬ ਵਿੱਚ ਹੋਰ ਮਜ਼ਬੂਤੀ ਮਿਲ ਸਕਦੀ ਹੈ।
ਉਨ੍ਹਾਂ ਪਾਰਟੀ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਅਜਿਹੀ ਲੀਡਰਸ਼ਿਪ ਨੂੰ ਅੱਗੇ ਲਿਆਂਦਾ ਜਾਵੇ ਜੋ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੇ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰੇ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਅਤੇ ਵਰਕਰਾਂ ਦੀ ਸੁਣਵਾਈ ਹੀ ਕਿਸੇ ਵੀ ਰਾਜਨੀਤਿਕ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਬਣਾਉਣ ਦਾ ਸਭ ਤੋਂ ਵੱਡਾ ਆਧਾਰ ਹੈ।











