November 2, 2026 7:56 pm

ਪੰਜਾਬ ਖ਼ਬਰ: ਸਾਬਕਾ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪੁਰਾਣੇ ਸਾਥੀਆਂ ਵੱਲੋਂ ਵਧਾਈ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

 

ਸੁਲਤਾਨਪੁਰ ਲੋਧੀ: ਸ਼੍ਰੋਮਣੀ ਅਕਾਲੀ ਦਲ ਹਲਕਾ ਸੁਲਤਾਨਪੁਰ ਲੋਧੀ ਨਾਲ ਸਬੰਧਤ ਪੁਰਾਣੇ ਮਿੱਤਰਾਂ ਅਤੇ ਸਾਥੀਆਂ ਵੱਲੋਂ ਸਾਬਕਾ ਜ਼ਿਲ੍ਹਾ ਕਪੂਰਥਲਾ ਭਾਜਪਾ ਪ੍ਰਧਾਨ ਸਰਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਨਿੱਘੀ ਮੁਲਾਕਾਤ ਕੀਤੀ ਗਈ ਅਤੇ ਵਧਾਈ ਦਿੱਤੀ ਗਈ।

ਇਸ ਮੌਕੇ ਸ. ਸਤਬੀਰ ਸਿੰਘ ਬਿੱਟੂ, ਸ. ਸੇਵਾ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਸਾਬਕਾ ਸਰਪੰਚ ਸੈਫਲਾਬਾਦ, ਸ. ਚਰਨਜੀਤ ਸਿੰਘ ਸਾਬਕਾ ਸਰਪੰਚ ਖੀਰਾਂਵਾਲੀ, ਸ. ਗੁਰਚਰਨ ਸਿੰਘ ਟਿੱਬੀ, ਸ. ਅਨੋਖ ਸਿੰਘ ਸਰਪੰਚ, ਸ. ਗੁਰਪ੍ਰੀਤ ਸਿੰਘ ਫੱਤੂਢੀਂਗਾ ਅਤੇ ਸ. ਅਮਰਜੀਤ ਸਿੰਘ ਵਲੈਤੀਆ ਸਾਬਕਾ ਸਰਪੰਚ ਸੁਰਖਪੁਰ ਸਮੇਤ ਹੋਰ ਸਾਥੀ ਹਾਜ਼ਰ ਸਨ।

ਸਾਥੀਆਂ ਨੇ ਸਰਦਾਰ ਰਣਜੀਤ ਸਿੰਘ ਖੋਜੇਵਾਲ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਲੰਮੇ ਸਮੇਂ ਦਾ ਰਾਜਨੀਤਿਕ ਅਤੇ ਸਮਾਜਿਕ ਤਜਰਬਾ ਹੈ। ਉਨ੍ਹਾਂ ਦੀ ਲੋਕਾਂ ਨਾਲ ਮਜ਼ਬੂਤ ਸਾਂਝ ਅਤੇ ਜ਼ਮੀਨੀ ਪੱਧਰ ’ਤੇ ਸਰਗਰਮੀ ਉਨ੍ਹਾਂ ਦੀ ਵਿਸ਼ੇਸ਼ ਪਹਿਚਾਣ ਰਹੀ ਹੈ।

ਉਨ੍ਹਾਂ ਆਸ ਪ੍ਰਗਟਾਈ ਕਿ ਰਣਜੀਤ ਸਿੰਘ ਖੋਜੇਵਾਲ ਆਪਣੀ ਮਿਹਨਤ, ਤਜਰਬੇ ਅਤੇ ਲੋਕਾਂ ਨਾਲ ਨੇੜਤਾ ਦੇ ਆਧਾਰ ’ਤੇ ਆਉਣ ਵਾਲੇ ਸਮੇਂ ਵਿੱਚ ਵੀ ਸਰਗਰਮ ਭੂਮਿਕਾ ਨਿਭਾਉਂਦੇ ਹੋਏ ਲੋਕ ਸੇਵਾ ਨੂੰ ਹੋਰ ਮਜ਼ਬੂਤ ਕਰਨਗੇ ਅਤੇ ਆਪਣੇ ਸਾਥੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੇ।

ਇਸ ਮੌਕੇ ਸਾਥੀਆਂ ਵੱਲੋਂ ਰਣਜੀਤ ਸਿੰਘ ਖੋਜੇਵਾਲ ਦੀ ਨਵੀਂ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਦਿਲੋਂ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੀ ਕਾਮਯਾਬੀ, ਚੜ੍ਹਦੀ ਕਲਾ ਅਤੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਗਈਆਂ।

और पढ़ें

Cricket Live Score

Corona Virus

Rashifal

और पढ़ें