November 2, 2026 11:15 pm

Punjab : ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੱਧੜ ਪੇਪਰ ਮਿੱਲ ਵਿੱਚ 650 ਪੌਦਿਆਂ ਦੀ ਬਗੀਚੀ ਤਿਆਰ

ਪੰਜਾਬ ਚੀਫ ਬਿਊਰੋ ਪੀ ਐਨ ਪੀ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

 

ਨਕੋਦਰ, 25 ਅਗਸਤ: ਵਣ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਣ ਰੇਂਜ ਦਫ਼ਤਰ ਨਕੋਦਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲੱਧੜ ਪੇਪਰ ਮਿੱਲ ਨਕੋਦਰ ਵਿਖੇ ਵਿਸ਼ੇਸ਼ ਬਗੀਚੀ ਤਿਆਰ ਕੀਤੀ ਗਈ। ਇਸ ਬਗੀਚੀ ਵਿੱਚ ਵੱਖ-ਵੱਖ ਕਿਸਮਾਂ ਦੇ 650 ਪੌਦੇ ਲਗਾਏ ਗਏ।

ਬਗੀਚੀ ਦਾ ਉਦਘਾਟਨ ਵਣ ਮੰਡਲ ਅਫ਼ਸਰ ਜਲੰਧਰ ਜਰਨੈਲ ਸਿੰਘ ਬਾਠ ਅਤੇ ਵਣ ਰੇਂਜ ਅਫ਼ਸਰ ਨਕੋਦਰ ਅਮਰੀਕ ਸਿੰਘ ਸਿੱਧੂ ਵੱਲੋਂ ਕੀਤਾ ਗਿਆ। ਇਸ ਮੌਕੇ ਲੱਧੜ ਪੇਪਰ ਮਿੱਲ ਦੇ ਸੰਜੀਵ ਕੁੰਦਰਾ ਸਮੇਤ ਸਮੂਹ ਸਟਾਫ਼ ਅਤੇ ਵਣ ਵਿਭਾਗ ਦੇ ਕਰਮਚਾਰੀ ਸ੍ਰੀਮਤੀ ਮੈਡਮ ਰਿੰਕੀ, ਕੁਲਦੀਪ ਸਿੰਘ, ਸ੍ਰੀ ਜੋਲੀ, ਜਸਪਾਲ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।

ਇਸ ਮੌਕੇ ਵਣ ਮੰਡਲ ਅਫ਼ਸਰ ਜਰਨੈਲ ਸਿੰਘ ਬਾਠ ਨੇ ਮਾਈਕ੍ਰੋ ਫੋਰੈਸਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸੰਭਾਲ, ਹਰਿਆਵਲ ਵਧਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਤ ਸੰਭਾਲ ਕਰਨ ਲਈ ਵੀ ਪ੍ਰੇਰਿਤ ਕੀਤਾ।

ਉਨ੍ਹਾਂ ਕਿਹਾ ਕਿ ਰੁੱਖ ਅਤੇ ਪੌਦੇ ਸਾਡੇ ਜੀਵਨ ਦਾ ਅਹਿਮ ਹਿੱਸਾ ਹਨ ਅਤੇ ਵਾਤਾਵਰਣ ਦਾ ਸੰਤੁਲਨ ਬਣਾਈ ਰੱਖਣ ਵਿੱਚ ਇਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਲਈ ਹਰੇਕ ਵਿਅਕਤੀ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਯੋਗਦਾਨ ਪਾਉਂਦਿਆਂ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ।

ਇਸ ਮੌਕੇ ਲੱਧੜ ਪੇਪਰ ਮਿੱਲ ਦੇ ਸੰਜੀਵ ਕੁੰਦਰਾ ਵੱਲੋਂ ਵਣ ਵਿਭਾਗ ਦੀ ਸਮੁੱਚੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਵਣ ਵਿਭਾਗ ਵੱਲੋਂ ਕੀਤੇ ਜਾ ਰਹੇ ਵਾਤਾਵਰਣ ਪੱਖੀ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

और पढ़ें

Cricket Live Score

Corona Virus

Rashifal

और पढ़ें