November 2, 2026 10:47 pm

ਮੰਤਰੀ ਗੋਇਲ ਤੇ ਡਿਪਟੀ ਸਪੀਕਰ ਰੌੜੀ ਨੇ ਕੀਤਾ ਕਰੋੜਾਂ ਰੁਪਏ ਦੇ ਸਿੰਚਾਈ ਪ੍ਰੋਜੈਕਟਾਂ ਦਾ ਉਦਘਾਟਨ

ਵਿਕਾਸ ਕਾਰਜਾਂ ਨਾਲ ਗੜ੍ਹਸ਼ੰਕਰ ਹਲਕੇ ਦੇ ਕਿਸਾਨਾਂ ਨੂੰ ਮਿਲੇਗੀ ਵੱਡੀ ਰਾਹਤ

Thank you for reading this post, don't forget to subscribe!

(ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

 

ਹੁਸ਼ਿਆਰਪੁਰ/ਗੜ੍ਹਸ਼ੰਕਰ: ਗੜ੍ਹਸ਼ੰਕਰ ਹਲਕੇ ਦੇ ਕਿਸਾਨਾਂ ਨੂੰ ਸਿੰਚਾਈ ਸਬੰਧੀ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਅਤੇ ਖੇਤੀਬਾੜੀ ਲਈ ਪਾਣੀ ਦੀ ਉਪਲਬਧਤਾ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਗੜ੍ਹਸ਼ੰਕਰ ਵਿਖੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਕਈ ਅਹਿਮ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਰਸਮੀ ਸ਼ੁਰੂਆਤ ਕੀਤੀ ਗਈ। ਇਹ ਸਮਾਗਮ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦੀ ਹਾਜ਼ਰੀ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਅਗਵਾਈ ਹੇਠ ਕਰਵਾਇਆ ਗਿਆ।

ਇਸ ਮੌਕੇ ਗੜ੍ਹਸ਼ੰਕਰ ਦੇ ਸੀਵਰੇਜ ਟਰੀਟਮੈਂਟ ਪਲਾਂਟ (STP) ਤੋਂ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਸਿੰਚਾਈ ਲਈ ਵਰਤੋਂ ਵਿੱਚ ਲਿਆਉਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਕਰੀਬ 1 ਕਰੋੜ 61 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਸ ਪ੍ਰੋਜੈਕਟ ਤਹਿਤ ਲਗਭਗ 125 ਹੈਕਟੇਅਰ ਰਕਬੇ ਨੂੰ ਸਿੰਚਾਈ ਦੀ ਸਹੂਲਤ ਮਿਲਣ ਦੀ ਉਮੀਦ ਹੈ।

ਇਸ ਪ੍ਰੋਜੈਕਟ ਦੀ ਖਾਸੀਅਤ ਇਹ ਹੈ ਕਿ ਸੀਵਰੇਜ ਟਰੀਟਮੈਂਟ ਪਲਾਂਟ ਤੋਂ ਸੋਧੇ ਹੋਏ ਪਾਣੀ ਨੂੰ ਖੇਤੀਬਾੜੀ ਲਈ ਸੁਚੱਜੇ ਢੰਗ ਨਾਲ ਵਰਤਿਆ ਜਾਵੇਗਾ। ਇਸ ਨਾਲ ਇੱਕ ਪਾਸੇ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲੇਗੀ, ਉਥੇ ਦੂਜੇ ਪਾਸੇ ਧਰਤੀ ਹੇਠਲੇ ਪਾਣੀ ਅਤੇ ਹੋਰ ਕੁਦਰਤੀ ਜਲ ਸਰੋਤਾਂ ’ਤੇ ਪੈ ਰਹੇ ਦਬਾਅ ਨੂੰ ਘਟਾਉਣ ਵਿੱਚ ਵੀ ਮਦਦ ਮਿਲੇਗੀ।

ਇਸ ਤੋਂ ਇਲਾਵਾ ਬਿਸਤ ਦੁਆਬ ਨਹਿਰ ਸਿਸਟਮ ਅਧੀਨ ਵੱਖ-ਵੱਖ ਮੋਘਿਆਂ ’ਤੇ ਖਾਲਾਂ ਨੂੰ ਪੱਕਾ ਕਰਨ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਵੀ ਕੀਤੀ ਗਈ। ਇਸ ਦੇ ਨਾਲ ਹੀ ਖੇਤਾਂ ਤੱਕ ਨਹਿਰੀ ਪਾਣੀ ਦੀ ਵਧੇਰੇ ਸੁਚੱਜੀ ਪਹੁੰਚ ਯਕੀਨੀ ਬਣਾਉਣ ਲਈ 1 ਕਰੋੜ 74 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਵਾਲੇ ਪ੍ਰੋਜੈਕਟ ਦੀ ਵੀ ਸ਼ੁਰੂਆਤ ਕੀਤੀ ਗਈ।

ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਨਹਿਰੀ ਪਾਣੀ ਨੂੰ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਉਣ ਵਿੱਚ ਵੱਡੀ ਮਦਦ ਮਿਲੇਗੀ। ਖਾਲਾਂ ਨੂੰ ਪੱਕਾ ਕਰਨ ਨਾਲ ਪਾਣੀ ਦੀ ਰਿਸਾਅ ਅਤੇ ਬਰਬਾਦੀ ਨੂੰ ਘਟਾਇਆ ਜਾ ਸਕੇਗਾ, ਜਦਕਿ ਜ਼ਮੀਨਦੋਜ਼ ਪਾਈਪਲਾਈਨਾਂ ਰਾਹੀਂ ਪਾਣੀ ਦੀ ਸਪਲਾਈ ਹੋਰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਕੀਤੀ ਜਾ ਸਕੇਗੀ। ਇਸ ਨਾਲ ਖੇਤੀਬਾੜੀ ਲਈ ਪਾਣੀ ਦੀ ਉਪਲਬਧਤਾ ਵਿੱਚ ਸੁਧਾਰ ਹੋਣ ਦੇ ਨਾਲ ਕਿਸਾਨਾਂ ਨੂੰ ਸਿੰਚਾਈ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੰਚਾਈ ਪ੍ਰਬੰਧ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਹਿਰੀ ਪਾਣੀ ਉਨ੍ਹਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੰਚਾਈ ਨਾਲ ਸਬੰਧਤ ਪ੍ਰੋਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦਾ ਪਾਣੀ ਸੁਚੱਜੇ ਢੰਗ ਨਾਲ ਮਿਲ ਸਕੇ।

ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਗੜ੍ਹਸ਼ੰਕਰ ਹਲਕੇ ਦੇ ਕਿਸਾਨਾਂ ਦੀਆਂ ਸਿੰਚਾਈ ਸਬੰਧੀ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਪ੍ਰੋਜੈਕਟਾਂ ’ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨਾਲ ਹਲਕੇ ਦੇ ਵੱਡੇ ਰਕਬੇ ਨੂੰ ਲਾਭ ਮਿਲੇਗਾ ਅਤੇ ਕਿਸਾਨਾਂ ਨੂੰ ਖੇਤੀਬਾੜੀ ਲਈ ਪਾਣੀ ਦੀ ਵਧੇਰੇ ਭਰੋਸੇਯੋਗ ਅਤੇ ਬਿਹਤਰ ਸਹੂਲਤ ਪ੍ਰਾਪਤ ਹੋਵੇਗੀ।

ਸ. ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਸਿਰਫ਼ ਸ਼ਹਿਰਾਂ ਵਿੱਚ ਹੀ ਨਹੀਂ, ਸਗੋਂ ਪਿੰਡਾਂ ਅਤੇ ਖੇਤਾਂ ਤੱਕ ਵੀ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਪ੍ਰਬੰਧ ਨੂੰ ਮਜ਼ਬੂਤ ਕਰਨਾ ਖੇਤੀਬਾੜੀ ਅਤੇ ਕਿਸਾਨਾਂ ਦੀ ਆਰਥਿਕਤਾ ਲਈ ਬਹੁਤ ਮਹੱਤਵਪੂਰਨ ਹੈ। ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਨੂੰ ਉਤਸ਼ਾਹਿਤ ਕਰਨ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਵਿੱਚ ਵੀ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਹਲਕੇ ਵਿੱਚ ਸ਼ੁਰੂ ਕੀਤੇ ਗਏ ਇਹ ਪ੍ਰੋਜੈਕਟ ਆਉਣ ਵਾਲੇ ਸਮੇਂ ਵਿੱਚ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਣਗੇ ਅਤੇ ਸਿੰਚਾਈ ਪ੍ਰਬੰਧ ਨੂੰ ਹੋਰ ਮਜ਼ਬੂਤੀ ਮਿਲੇਗੀ। ਸਰਕਾਰ ਵੱਲੋਂ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਹੋਰ ਵਿਕਾਸ ਕਾਰਜ ਵੀ ਲਗਾਤਾਰ ਜਾਰੀ ਰੱਖੇ ਜਾਣਗੇ।

ਸਮਾਗਮ ਦੌਰਾਨ ਇਲਾਕੇ ਦੇ ਪੰਚਾਂ-ਸਰਪੰਚਾਂ, ਆਮ ਆਦਮੀ ਪਾਰਟੀ ਦੀ ਸਥਾਨਕ ਲੀਡਰਸ਼ਿਪ, ਵਰਕਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੀ ਸ਼ਮੂਲੀਅਤ ਕੀਤੀ। ਆਗੂਆਂ ਅਤੇ ਵਰਕਰਾਂ ਨੇ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਨੂੰ ਗੜ੍ਹਸ਼ੰਕਰ ਹਲਕੇ ਦੇ ਕਿਸਾਨਾਂ ਲਈ ਮਹੱਤਵਪੂਰਨ ਕਦਮ ਕਰਾਰ ਦਿੰਦਿਆਂ ਕਿਹਾ ਕਿ ਸਿੰਚਾਈ ਸਹੂਲਤਾਂ ਵਿੱਚ ਸੁਧਾਰ ਨਾਲ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਕਿਸਾਨਾਂ ਨੂੰ ਭਵਿੱਖ ਵਿੱਚ ਇਸ ਦਾ ਸਿੱਧਾ ਲਾਭ ਮਿਲੇਗਾ।

और पढ़ें

Cricket Live Score

Corona Virus

Rashifal

और पढ़ें