November 2, 2026 11:16 pm

ਮਲੋਟ ਦੀ ‘ਪੰਜਾਬ ਬਚਾਓ’ ਰੈਲੀ ਵਿੱਚ ਵਿਸ਼ਾਲ ਇਕੱਠ, ਨੌਜਵਾਨਾਂ ਦੇ ਜੋਸ਼ ਨੇ ਭਰੀ ਨਵੀਂ ਊਰਜਾ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਮਲੋਟ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਰਵਾਈ ਗਈ ‘ਪੰਜਾਬ ਬਚਾਓ’ ਰੈਲੀ ਦੌਰਾਨ ਪੁੱਜੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੂੰ ਸਿਜਦਾ ਕਰਦਾ ਹਾਂ। ਖਾਸ ਤੌਰ ’ਤੇ ਉਨ੍ਹਾਂ ਜੋਸ਼ੀਲੇ ਨੌਜਵਾਨਾਂ ਨੂੰ ਸਲਾਮ ਹੈ, ਜਿਨ੍ਹਾਂ ਨੇ ਅੱਤ ਦੀ ਗਰਮੀ ਦੇ ਬਾਵਜੂਦ ਵਿਸ਼ਾਲ ਰੋਡ-ਸ਼ੋਅ ਕੱਢਦਿਆਂ ਜੈਕਾਰਿਆਂ ਦੀ ਗੂੰਜ ਨਾਲ ਰੈਲੀ ਵਿੱਚ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਸੰਗਤ ਦਾ ਇਹ ਭਰੋਸਾ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੈ। ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਆਵਾਜ਼ ਬੁਲੰਦ ਕਰ ਰਹੀ ਪਾਰਟੀ ਨਾਲ ਲੋਕਾਂ ਦਾ ਜੁੜਾਅ ਇਹ ਦਰਸਾਉਂਦਾ ਹੈ ਕਿ ਪੰਜਾਬ ਦੇ ਲੋਕ ਆਪਣੇ ਸੂਬੇ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮਨ-ਸ਼ਾਂਤੀ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕਰਨ ਵਾਲੀਆਂ ਤਾਕਤਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਦੁਸ਼ਮਣ ਭਾਵੇਂ ਕਿੰਨੇ ਵੀ ਹਮਲੇ ਕਰੇ, ਪੰਜਾਬ ਦੀ ਸ਼ਾਂਤੀ, ਭਾਈਚਾਰਕ ਸਾਂਝ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸੰਘਰਸ਼ ਜਾਰੀ ਰਹੇਗਾ।

ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਅਕਾਲ ਪੁਰਖ ਦਾ ਆਸ਼ੀਰਵਾਦ ਲੈ ਕੇ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਨੂੰ ਹੋਰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਲੋਕਾਂ ਦੀ ਇਕਜੁੱਟਤਾ ਬਹੁਤ ਜ਼ਰੂਰੀ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਬਰਬਾਦੀ ਲਈ ਜ਼ਿੰਮੇਵਾਰ ਤਾਕਤਾਂ ਤੋਂ ਸਿਆਸੀ ਹਿਸਾਬ ਲਿਆ ਜਾਵੇਗਾ।

ਇਸ ਦੌਰਾਨ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਪੁੱਜੀ ਸੰਗਤ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ। ਖਾਸ ਤੌਰ ’ਤੇ ਹਲਕਾ ਇੰਚਾਰਜ ਸ. ਹਰਪ੍ਰੀਤ ਸਿੰਘ ਕੋਟਭਾਈ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਰੈਲੀ ਦੀ ਸਫ਼ਲਤਾ ਲਈ ਵਧਾਈ ਦਿੱਤੀ ਗਈ। ਰੈਲੀ ਵਿੱਚ ਨੌਜਵਾਨਾਂ ਸਮੇਤ ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਨਵਾਂ ਜੋਸ਼ ਭਰਿਆ।

और पढ़ें

Cricket Live Score

Corona Virus

Rashifal

और पढ़ें