November 2, 2026 11:29 pm

ਪਟਿਆਲਾ ਨਿਊਜ਼: ਪੰਜਾਬ ਦੇ ਕਈ ਆਗੂਆਂ ਨੇ ਫੜਿਆ ਭਾਜਪਾ ਦਾ ਪੱਲਾ, ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਸ਼ਮੂਲੀਅਤ

ਪੰਜਾਬ ਚੀਫ ਬਿਊਰੋ ਪੀ ਐਨ ਪੀ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

 

ਪਟਿਆਲਾ/ਮਾਨਸਾ/ਸੰਗਰੂਰ: ਪੰਜਾਬ ਦੀ ਸਿਆਸਤ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਨਾਲ ਸਬੰਧਤ 3 ਦਰਜਨ ਤੋਂ ਵੱਧ ਸਿਆਸੀ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦਾ ਪੱਲਾ ਫੜ ਲਿਆ। ਇਹ ਸ਼ਮੂਲੀਅਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ।

ਪਟਿਆਲਾ, ਮਾਨਸਾ, ਸੰਗਰੂਰ, ਪਾਤੜਾਂ ਅਤੇ ਲਹਿਰਾਗਾਗਾ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ ਆਗੂਆਂ ਅਤੇ ਵਰਕਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੇ ਇਨ੍ਹਾਂ ਇਲਾਕਿਆਂ ਵਿੱਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਨ ਦਾ ਦਾਅਵਾ ਕੀਤਾ ਹੈ।

ਇਸ ਮੌਕੇ ਭਾਜਪਾ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਆਗੂ ਅਤੇ ਵਰਕਰ ਭਾਜਪਾ ਨਾਲ ਲਗਾਤਾਰ ਜੁੜ ਰਹੇ ਹਨ।

ਭਾਜਪਾ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਪਾਰਟੀ ਦਾ ਜਥੇਬੰਦਕ ਆਧਾਰ ਦਿਨੋਂ-ਦਿਨ ਮਜ਼ਬੂਤ ਹੋ ਰਿਹਾ ਹੈ। ਪਾਰਟੀ ਵੱਲੋਂ ਸੂਬੇ ਦੇ ਹਰ ਵਰਗ ਅਤੇ ਹਰ ਖੇਤਰ ਤੱਕ ਪਹੁੰਚ ਬਣਾਉਣ ਲਈ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਸਿਆਸੀ ਆਗੂਆਂ ਅਤੇ ਵਰਕਰਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਭਾਜਪਾ ਵਿੱਚ ਸ਼ਾਮਲ ਹੋਏ ਨਵੇਂ ਆਗੂਆਂ ਅਤੇ ਵਰਕਰਾਂ ਨੇ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਭਾਜਪਾ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਪਾਰਟੀ ਦੀਆਂ ਜ਼ਮੀਨੀ ਸਰਗਰਮੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ।

ਇਸ ਸਿਆਸੀ ਸ਼ਮੂਲੀਅਤ ਨੂੰ ਪੰਜਾਬ ਦੇ ਮਾਲਵਾ ਖੇਤਰ ਵਿੱਚ ਭਾਜਪਾ ਦੇ ਜਥੇਬੰਦਕ ਵਿਸਥਾਰ ਵਜੋਂ ਵੀ ਦੇਖਿਆ ਜਾ ਰਿਹਾ ਹੈ।

और पढ़ें

Cricket Live Score

Corona Virus

Rashifal

और पढ़ें