November 3, 2026 10:38 pm

ਸੇਵਾ ਕੇਂਦਰ ਨੂਰਮਹਿਲ ਦਾ ਹੈਲਪ ਡੈਸਕ ਕਰਮਚਾਰੀ ₹7,000 ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ

Thank you for reading this post, don't forget to subscribe!

ਨੂਰਮਹਿਲ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਸੇਵਾ ਕੇਂਦਰ ਨੂਰਮਹਿਲ ਵਿਖੇ ਤਾਇਨਾਤ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਨੂੰ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਟੀਮ ਵੱਲੋਂ ਕਾਰਵਾਈ ਕੀਤੀ ਗਈ। ਇਸ ਦੌਰਾਨ ਹੈਲਪ ਡੈਸਕ ਕਰਮਚਾਰੀ ਮਹੇਸ਼ ਕੁਮਾਰ ਨੂੰ ਕਥਿਤ ਤੌਰ ’ਤੇ ਰਿਸ਼ਵਤ ਦੀ ਰਕਮ 7,000 ਰੁਪਏ ਸਮੇਤ ਮੌਕੇ ’ਤੇ ਕਾਬੂ ਕਰ ਲਿਆ ਗਿਆ।
ਦੱਸਿਆ ਜਾ ਰਿਹਾ ਹੈ ਕਿ ਸ਼ਿਕਾਇਤਕਰਤਾ ਤੋਂ ਕਿਸੇ ਸਰਕਾਰੀ ਕੰਮ ਨੂੰ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮਾਮਲੇ ਦੀ ਪੜਤਾਲ ਕਰਦਿਆਂ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਵਿਜੀਲੈਂਸ ਟੀਮ ਵੱਲੋਂ ਮੁਲਜ਼ਮ ਕਰਮਚਾਰੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਵਿਜੀਲੈਂਸ ਦੀ ਇਸ ਕਾਰਵਾਈ ਨਾਲ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਕਰਨ ਵਾਲੇ ਕਰਮਚਾਰੀਆਂ ਵਿੱਚ ਵੀ ਹੜਕੰਪ ਮੱਚ ਗਿਆ ਹੈ।

और पढ़ें

Cricket Live Score

Corona Virus

Rashifal

और पढ़ें