November 2, 2026 11:28 pm

ਬਿਜਲੀ ਕੱਟਾਂ ਖ਼ਿਲਾਫ਼ ਅਮਲੋਹ ਵਿੱਚ ਅਕਾਲੀ ਦਲ ਦਾ ਵਿਸ਼ਾਲ ਰੋਸ ਧਰਨਾ

ਪੰਜਾਬ ਚੀਫ ਬਿਊਰੋ ਦਲਵੀਰ ਸਿੰਘ ਕੂਨਰ ਪੀ ਐਨ ਪੀ

Thank you for reading this post, don't forget to subscribe!

ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਐੱਸ.ਡੀ.ਐੱਮ. ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

ਅਮਲੋਹ, 16 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਸਤਿਕਾਰਯੋਗ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਅਤੇ ਹਲਕਾ ਅਮਲੋਹ ਦੇ ਮੁੱਖ ਸੇਵਾਦਾਰ ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਹੇਠ ਬਿਜਲੀ ਦੇ ਲੰਮੇ ਕੱਟਾਂ ਅਤੇ ਕਥਿਤ ਮਾੜੀ ਬਿਜਲੀ ਸਪਲਾਈ ਦੇ ਮੁੱਦੇ ਨੂੰ ਲੈ ਕੇ ਐੱਸ.ਡੀ.ਐੱਮ. ਦਫ਼ਤਰ ਅਮਲੋਹ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਲਗਾਇਆ ਗਿਆ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਨੇ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ ਅਤੇ ਵਪਾਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰ ਤੋਂ ਬਿਜਲੀ ਸਪਲਾਈ ਵਿੱਚ ਸੁਧਾਰ ਕਰਦਿਆਂ ਲੋਕਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

ਧਰਨੇ ਉਪਰੰਤ ਪੰਜਾਬ ਦੇ ਮਾਨਯੋਗ ਰਾਜਪਾਲ ਜੀ ਦੇ ਨਾਮ ਇੱਕ ਮੰਗ ਪੱਤਰ ਨਾਇਬ ਤਹਿਸੀਲਦਾਰ ਸਪਰਸ਼ ਕੌਰ ਨੂੰ ਸੌਂਪਿਆ ਗਿਆ। ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਬਿਜਲੀ ਸਪਲਾਈ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਬਿਜਲੀ ਕੱਟਾਂ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦਿਵਾਈ ਜਾਵੇ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें