November 2, 2026 11:22 pm

ਸੰਗਰੂਰ: ਮਾਵਾਂ-ਧੀਆਂ ਇਨਸਾਫ਼ ਯਾਤਰਾ ਦੇ ਸੱਤਵੇਂ ਦਿਨ ਸੰਗਰੂਰ ’ਚ ਗੂੰਜੀ ਪੀੜਤ ਮਹਿਲਾਵਾਂ ਦੀ ਆਵਾਜ਼

ਹਰਸਿਮਰਤ ਕੌਰ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਡੀ.ਸੀ. ਦਫ਼ਤਰ ਵਿਖੇ ਮੰਗ ਪੱਤਰ ਸੌਂਪਿਆ

Thank you for reading this post, don't forget to subscribe!

 

ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)

 

ਸੰਗਰੂਰ: ਮਾਵਾਂ-ਧੀਆਂ ਇਨਸਾਫ਼ ਯਾਤਰਾ ਦੇ ਸੱਤਵੇਂ ਦਿਨ ਅੱਜ ਸੰਗਰੂਰ ਵਿਖੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਅਤੇ ਸ਼ਮੂਲੀਅਤ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਪੰਜਾਬ ਦੀਆਂ ਪੀੜਤ ਮਾਵਾਂ, ਭੈਣਾਂ ਅਤੇ ਧੀਆਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਪ੍ਰਸ਼ਾਸਨ ਤੱਕ ਆਵਾਜ਼ ਪਹੁੰਚਾਈ।

ਯਾਤਰਾ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੰਗ ਪੱਤਰ ਵੀ ਸੌਂਪਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਪੀੜਤ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ, ਨਸ਼ਿਆਂ, ਕਾਨੂੰਨ-ਵਿਵਸਥਾ ਅਤੇ ਭ੍ਰਿਸ਼ਟਾਚਾਰ ਵਰਗੇ ਮਾਮਲਿਆਂ ਨੂੰ ਲੈ ਕੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਇਹ ਮੁਹਿੰਮ ਚਲਾਈ ਜਾ ਰਹੀ ਹੈ।

ਅਕਾਲੀ ਦਲ ਦੇ ਆਗੂਆਂ ਨੇ ਸਰਕਾਰ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ, ਧੱਕੇਸ਼ਾਹੀ, ਗੁੰਡਾਗਰਦੀ ਅਤੇ ਭ੍ਰਿਸ਼ਟਾਚਾਰ ਕਾਰਨ ਆਮ ਲੋਕਾਂ, ਖ਼ਾਸ ਕਰਕੇ ਮਹਿਲਾਵਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀੜਤ ਮਾਵਾਂ, ਭੈਣਾਂ ਅਤੇ ਧੀਆਂ ਨੂੰ ਇਨਸਾਫ਼ ਦਿਵਾਉਣ ਲਈ ਉਨ੍ਹਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ।

ਇਸ ਮੌਕੇ ਸੰਗਰੂਰ ਹਲਕੇ ਦੇ ਇੰਚਾਰਜ ਸ੍ਰੀ ਅਰਵਿੰਦ ਖੰਨਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਯਾਤਰਾ ਵਿੱਚ ਸ਼ਮੂਲੀਅਤ ਕੀਤੀ। ਮਹਿਲਾ ਆਗੂਆਂ ਅਤੇ ਵਰਕਰਾਂ ਨੇ ਕਿਹਾ ਕਿ ‘ਮਾਵਾਂ-ਧੀਆਂ ਨੂੰ ਇਨਸਾਫ਼ ਦਿਵਾਓ–ਪੰਜਾਬ ਬਚਾਓ’ ਮੁਹਿੰਮ ਰਾਹੀਂ ਪੰਜਾਬ ਦੀਆਂ ਮਹਿਲਾਵਾਂ ਨਾਲ ਸਬੰਧਤ ਮੁੱਦਿਆਂ ਨੂੰ ਲੋਕਾਂ ਅਤੇ ਪ੍ਰਸ਼ਾਸਨ ਦੇ ਸਾਹਮਣੇ ਲਿਆਂਦਾ ਜਾ ਰਿਹਾ ਹੈ।

ਅਕਾਲੀ ਦਲ ਵੱਲੋਂ ਇਸ ਮੁਹਿੰਮ ਵਿੱਚ ਸ਼ਮੂਲੀਅਤ ਕਰਨ ਵਾਲੀਆਂ ਸਾਰੀਆਂ ਮਾਤਾਵਾਂ, ਭੈਣਾਂ ਅਤੇ ਧੀਆਂ ਦਾ ਧੰਨਵਾਦ ਕੀਤਾ ਗਿਆ ਅਤੇ ਕਿਹਾ ਗਿਆ ਕਿ ਮਹਿਲਾਵਾਂ ਦੀ ਇਕਜੁੱਟਤਾ ਨਾਲ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾਵੇਗਾ।

और पढ़ें

Cricket Live Score

Corona Virus

Rashifal

और पढ़ें