November 2, 2026 11:28 pm

ਲੁਧਿਆਣਾ: ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੀ ਮੀਟਿੰਗ

(ਲੁਧਿਆਣਾ ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)

Thank you for reading this post, don't forget to subscribe!

ਲੁਧਿਆਣਾ : ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਚੋਣ ਪ੍ਰਕਿਰਿਆ, ਵੋਟਰ ਸੂਚੀਆਂ ਅਤੇ ਵੋਟ ਦੇ ਅਧਿਕਾਰ ਨਾਲ ਜੁੜੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ।

ਇਸ ਮੌਕੇ ਕਾਂਗਰਸੀ ਆਗੂਆਂ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੀ ਗ੍ਰਿਫ਼ਤਾਰੀ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਗਈ। ਕਾਂਗਰਸ ਵੱਲੋਂ ਦੇਸ਼ ਭਰ ਵਿੱਚ ‘ਵੋਟ ਚੋਰੀ’ ਦੇ ਦੋਸ਼ਾਂ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਪਾਰਟੀ ਨੇ 28 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ।

ਮੀਟਿੰਗ ਦੌਰਾਨ ਕਾਂਗਰਸੀ ਆਗੂਆਂ ਨੇ ਚੋਣ ਕਮਿਸ਼ਨ ਦੀ ਕਾਰਗੁਜ਼ਾਰੀ ਅਤੇ ਵੋਟਰ ਸੂਚੀਆਂ ਦੀ ਸੋਧ ਨਾਲ ਸਬੰਧਤ ਮੁੱਦਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਵੱਲੋਂ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਦੀ ਰੱਖਿਆ ਲਈ ਆਪਣਾ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਇਸ ਦੌਰਾਨ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਤੰਤਰਿਕ ਹੱਕਾਂ ਅਤੇ ਚੋਣ ਪ੍ਰਕਿਰਿਆ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਆਪਣੀ ਆਵਾਜ਼ ਬੁਲੰਦ ਕਰਨ ਦਾ ਸੱਦਾ ਵੀ ਦਿੱਤਾ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਲੈ ਕੇ ਕਾਂਗਰਸ ਵੱਲੋਂ ਲਗਾਤਾਰ ਸਵਾਲ ਉਠਾਏ ਜਾ ਰਹੇ ਹਨ, ਜਦਕਿ ਚੋਣ ਕਮਿਸ਼ਨ ਨੇ ਐਸਆਈਆਰ ਅਤੇ ਅੰਦਰੂਨੀ ਵਿਚਾਰ-ਵਟਾਂਦਰੇ ਸਬੰਧੀ ਕਿਹਾ ਹੈ ਕਿ ਵੱਖ-ਵੱਖ ਸੁਝਾਅ ਚੋਣ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਆਮ ਪ੍ਰਸ਼ਾਸਕੀ ਪ੍ਰਕਿਰਿਆ ਦਾ ਹਿੱਸਾ ਹਨ।

और पढ़ें

Cricket Live Score

Corona Virus

Rashifal

और पढ़ें