ਪੰਜਾਬ ਬਿਊਰੋ ਚੀਫ ਦਲਵੀਰ ਸਿੰਘ ਕੂਨਰ ਸਿਹਤ ਸਾਰ)
Thank you for reading this post, don't forget to subscribe!ਲੁਧਿਆਣਾ: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਲੁਧਿਆਣਾ ਦਿਹਾਤੀ ਵੱਲੋਂ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਜਨਸੇਵਾ ਦੇ 25 ਸਾਲ ਪੂਰੇ ਕਰਨ ਦੇ ਮੌਕੇ ’ਤੇ ‘ਸੇਵਾ ਸੰਕਲਪ ਸਭਾ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਸੇਵਾ ਸੰਕਲਪ ਸਭਾ ਦੌਰਾਨ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਲਾਈਵ ਸੰਬੋਧਨ ਸੁਣਿਆ ਗਿਆ। ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਦੇਸ਼ ਦੀ ਸੇਵਾ, ਲੋਕ ਭਲਾਈ, ਵਿਕਾਸ ਅਤੇ ਰਾਸ਼ਟਰ ਨਿਰਮਾਣ ਨਾਲ ਜੁੜੇ ਵੱਖ-ਵੱਖ ਕਾਰਜਾਂ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਇਸ ਮੌਕੇ ਭਾਜਪਾ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਸਹਿ-ਇੰਚਾਰਜ ਰਾਕੇਸ਼ ਗੁਪਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਸਮੇਤ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੀ ਸਮੁੱਚੀ ਟੀਮ, ਪਾਰਟੀ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਰਹੇ।
ਸਭਾ ਦੌਰਾਨ ਭਾਜਪਾ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਵਿਕਾਸ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਨਵੀਆਂ ਉਪਲਬਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਲੋਕ ਸੇਵਾ ਨੂੰ ਪਹਿਲ ਦਿੰਦਿਆਂ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਜੁੜ ਕੇ ਕੰਮ ਕਰਦੇ ਰਹਿਣਗੇ।
ਇਸ ਮੌਕੇ ਹਾਜ਼ਰ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੀ ਤਰੱਕੀ, ਵਿਕਾਸ ਅਤੇ ਲੋਕ ਸੇਵਾ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਆਪਣੀ ਵਚਨਬੱਧਤਾ ਪ੍ਰਗਟ ਕੀਤੀ।











