ਪੁਲਿਸ ਪ੍ਰਸ਼ਾਸਨ ਵੱਲੋਂ ਇੱਕ ਹਫ਼ਤੇ ਵਿੱਚ ਮਸਲੇ ਹੱਲ ਕਰਨ ਦੇ ਭਰੋਸੇ ਮਗਰੋਂ ਧਰਨਾ ਸਮਾਪਤ; ਮੰਗਾਂ ਨਾ ਮੰਨੀਆਂ ਤਾਂ ਐੱਸਐੱਸਪੀ ਦਫ਼ਤਰ ਅੱਗੇ ਧਰਨੇ ਦੀ ਚਿਤਾਵਨੀ
Thank you for reading this post, don't forget to subscribe!ਮਹਿਤਪੁਰ, 30 ਸਤੰਬਰ : ਪਿੰਡ ਉਮਰਵਾਲ ਬਿੱਲਾ ਦੇ ਸਰਪੰਚ ਕਰਮਜੀਤ ਸਿੰਘ ’ਤੇ ਪਿਛਲੇ ਦਿਨੀਂ ਹੋਏ ਜਾਨਲੇਵਾ ਹਮਲੇ ਦੇ ਮੁਲਜ਼ਮਾਂ ਦੀ ਕਥਿਤ ਤੌਰ ’ਤੇ ਡੇਢ ਮਹੀਨਾ ਬੀਤ ਜਾਣ ਦੇ ਬਾਵਜੂਦ ਗ੍ਰਿਫ਼ਤਾਰੀ ਨਾ ਹੋਣ, ਮਹਿਤਪੁਰ ਦੇ ਐੱਸ ਐੱਚ ਓ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਅਤੇ ਇਲਾਕੇ ਵਿੱਚ ਸ਼ਰੇਆਮ ਨਸ਼ਿਆਂ ਦੀ ਵਿਕਰੀ ਦੇ ਦੋਸ਼ਾਂ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਹੋਰ ਜਥੇਬੰਦੀਆਂ ਵੱਲੋਂ ਨਕੋਦਰ-ਜਗਰਾਉਂ ਰੋਡ ’ਤੇ ਸਥਿਤ ਟੋਲ ਪਲਾਜ਼ਾ ਰਾਏਪੁਰ ਗੁੱਜਰਾਂ ਵਿਖੇ ਮੁਕੰਮਲ ਚੱਕਾ ਜਾਮ ਕਰਕੇ ਧਰਨਾ ਦਿੱਤਾ ਗਿਆ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਸਰਪੰਚ ’ਤੇ ਹਮਲੇ ਦੇ ਮਾਮਲੇ ਵਿੱਚ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ, ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ।
ਵਿਸ਼ੇਸ਼ ਰਿਪੋਰਟ ਪੱਤਰਕਾਰ ਦਲਵੀਰ ਸਿੰਘ ਕੂਨਰ ਡੇਲੀ ਟਾਈਮ ਨਿਊਜ਼











