ਫ਼ਰੀਦਕੋਟ (ਪਰਮਜੀਤ ਕੌਰ): ਜ਼ਿਲ੍ਹੇ ਅੰਦਰ ਕ੍ਰਾਈਮ ਨੂੰ ਜੜ੍ਹ ਤੋਂ ਖ਼ਤਮ ਕਰਨ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਫ਼ਰੀਦਕੋਟ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਤਹਿਤ ਐੱਸ.ਐੱਸ.ਪੀ. ਸ੍ਰੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਈ ਗਈ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਨੇ ਪਿਛਲੇ ਤਿੰਨ ਸਾਲਾਂ ਤੋਂ ਫ਼ਰਾਰ ਚੱਲ ਰਹੇ ਇੱਕ ਭਗੌੜੇ ਅਪਰਾਧੀ (PO) ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ।
ਪਿੰਡ ਟਹਿਣਾ ਨਵਾਂ ਤੋਂ ਹੋਈ ਗ੍ਰਿਫ਼ਤਾਰੀ
ਡੀ.ਐੱਸ.ਪੀ. ਸਬ ਡਿਵੀਜ਼ਨ ਕੋਟਕਪੂਰਾ ਸ੍ਰੀ ਸੰਜੀਵ ਕੁਮਾਰ ਅਤੇ ਡੀ.ਐੱਸ.ਪੀ. (ਡੀ) ਫ਼ਰੀਦਕੋਟ ਸ੍ਰੀ ਅਵਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ ਪੀ.ਓ. ਸਟਾਫ਼ ਫ਼ਰੀਦਕੋਟ ਦੇ ਇੰਚਾਰਜ ਇੰਸਪੈਕਟਰ ਚਮਕੌਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਹ ਕਾਰਵਾਈ ਅੰਜਾਮ ਦਿੱਤੀ। ਪੁਲਿਸ ਨੇ ਗੰਭੀਰ ਅਪਰਾਧਿਕ ਮੁਕੱਦਮੇ ਵਿੱਚ ਲੋੜੀਂਦੇ ਦੋਸ਼ੀ ਜਸਵਿੰਦਰ ਸਿੰਘ ਉਰਫ਼ ਗਗਨਦੀਪ ਸਿੰਘ ਉਰਫ਼ ਗੱਗੀ ਪੁੱਤਰ ਇਕਬਾਲ ਸਿੰਘ ਨੂੰ 3 ਨਵੰਬਰ 2026 ਨੂੰ ਉਸ ਦੇ ਆਪਣੇ ਪਿੰਡ ਟਹਿਣਾ ਨਵਾਂ (ਜ਼ਿਲ੍ਹਾ ਫ਼ਰੀਦਕੋਟ) ਤੋਂ ਗ੍ਰਿਫ਼ਤਾਰ ਕੀਤਾ ਹੈ।Thank you for reading this post, don't forget to subscribe!

ਸਾਲ 2016 ਦੇ ਮੁਕੱਦਮੇ ਵਿੱਚ ਸੀ ਲੋੜੀਂਦਾ
ਫੜਿਆ ਗਿਆ ਮੁਲਜ਼ਮ ਥਾਣਾ ਸਦਰ ਕੋਟਕਪੂਰਾ ਵਿੱਚ ਦਰਜ ਮੁਕੱਦਮਾ ਨੰਬਰ 122 (ਮਿਤੀ 29.10.2016), ਜ਼ੁਰਮ 325, 324, 341, 323, 506, 34 IPC ਤਹਿਤ ਲੋੜੀਂਦਾ ਸੀ, ਜਿਸ ਵਿੱਚ ਅਦਾਲਤ ਵੱਲੋਂ ਉਸ ਨੂੰ ਭਗੌੜਾ (PO) ਕਰਾਰ ਦਿੱਤਾ ਗਿਆ ਸੀ।

ਐੱਸ.ਐੱਸ.ਪੀ. ਸ੍ਰੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਰਾਰਤੀ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਆਮ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੱਕੀ ਵਿਅਕਤੀਆਂ ਦੀ ਪਛਾਣ, ਰਿਕਾਰਡ ਦੀ ਜਾਂਚ ਅਤੇ ਅਦਾਲਤ ਤੋਂ ਭਗੌੜੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਵਾਸਤੇ ਲਗਾਤਾਰ ਸਖ਼ਤ ਕਦਮ ਉਠਾਏ ਜਾ ਰਹੇ ਹਨ।
Views: 72