November 2, 2026 10:30 pm

ਟੋਲ ਮਨੈਜਰ ਵੱਲੋਂ ਉਚ ਅਧਿਕਾਰੀਆਂ ਨਾਲ ਮਿਲਾਉਣ ਦਾ ਭਰੋਸਾ ਦਿੱਤਾ

 

Thank you for reading this post, don't forget to subscribe!

ਸੜਕ ਦੀ ਖ਼ਸਤਾ ਹਾਲਤ ਸੁਧਾਰੋ ਜਾਂ ਟੋਲ ਬੰਦ ਕਰੋ-ਲਖਬੀਰ ਸਿੰਘ ਗੋਬਿੰਦਪੁਰ।

ਮਹਿਤਪੁਰ,06 ਸਤੰਬਰ (ਦਲਵੀਰ ਸਿੰਘ ਕੂਨਰ) ਮਹਿਤਪੁਰ ਜਗਰਾਓਂ ਰੋਡ ਤੇ ਸੰਗੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਬੀ ਕੇ ਯੂ ਪੰਜਾਬ ਵੱਲੋਂ ਦੋ ਟੁਕ ਫੈਸਲਾ ਸੁਣਾਉਂਦਿਆਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਨੇ ਟੋਲ ਪਲਾਜ਼ਾ ਦੇ ਮਨੈਜਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਸਾਡਾ ਸੁਨੇਹਾ ਉਚ ਅਧਿਕਾਰੀਆਂ ਤੱਕ ਪਹੁੰਚਾ ਦੀਓ ਉਨ੍ਹਾਂ ਕਿਹਾ ਕਿ ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਸੰਗੋਵਾਲ ਤੋ ਮਹਿਤਪੁਰ ਰੋਡ ਵੱਲ ਬਿਲਕੁਲ ਧਿਆਨ ਨਹੀਂ ਦਿੱਤਾ ਗਿਆ। ਲਖਵੀਰ ਸਿੰਘ ਨੇ ਆਖਿਆ ਕਿ ਨਕੋਦਰ ਰੋਡ ਦੀ ਖ਼ਸਤਾ ਹਾਲਤ ਦਿਨ ਰਾਤ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਤੇ ਟੋਲ ਪਲਾਜ਼ਾ ਦੇ ਕਰਮਚਾਰੀ ਦਿਨ ਰਾਤ ਲੋਕਾਂ ਦੇ ਪੈਸੇ ਦੀ ਲੁੱਟ ਕਰਕੇ ਖਜ਼ਾਨਾ ਭਲ ਰਹੇ ਹਨ। ਉਨ੍ਹਾਂ ਕਿਹਾ ਕਿ ਆਪਣੇ ਵਾਅਦੇ ਮੁਤਾਬਿਕ ਟੋਲ ਅਧਿਕਾਰੀਆ ਵੱਲੋਂ ਮਿਥੇ ਸਮੇਂ ਅਨੁਸਾਰ ਬਣਾਉਣਾ ਤਾਂ ਦੂਰ ਨਕੋਦਰ ਤੋਂ ਜਗਰਾਉਂ ਰੋਡ ਨੂੰ ਮੁਰੰਮਤ ਤੱਕ ਨਹੀਂ ਗਿਆ। ਉਨ੍ਹਾਂ ਕਿਹਾ ਕਿ ਜਨਤਾ ਨਾਲ ਹੋ ਰਿਹਾ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਂ ਤਾਂ ਟੋਲ ਅਧਿਕਾਰੀ ਸੜਕ ਬਣਾਉਣ ਵੱਲ ਧਿਆਨ ਦੇਣ ਨਹੀਂ ਤਾਂ ਟੋਲ ਟੈਕਸ ਪਰਚੀ ਤੁਰੰਤ ਬੰਦ ਕੀਤੀ ਜਾਵੇ ਨਹੀਂ ਤਾਂ ਬੀਕੇਯੂ ਪੰਜਾਬ ਸੰਘਰਸ਼ ਲਈ ਮਜਬੂਰ ਹੋਵੇਗੀ। ਇਸ ਮੌਕੇ ਟੋਲ ਪਲਾਜ਼ਾ ਦੇ ਮਨੈਜਰ ਵੱਲੋਂ ਜ਼ਿਲ੍ਹਾ ਪ੍ਰਧਾਨ ਨੂੰ ਜਲਦ ਉਚ ਅਧਿਕਾਰੀਆਂ ਨਾਲ ਮਿਲਾਉਣ ਦਾ ਭਰੋਸਾ ਦਿੱਤਾ ਗਿਆ।ਮੋਕੇ ਨਰਿੰਦਰ ਸਿੰਘ ਬਾਜਵਾ ਕੋਰ ਕਮੇਟੀ ਮੈਂਬਰ, ਲਖਵੀਰ ਸਿੰਘ ਗੋਬਿੰਦਪੁਰ ਜ਼ਿਲ੍ਹਾ ਪ੍ਰਧਾਨ, ਤਜਿੰਦਰ ਪਾਲ ਸਿੰਘ ਸਿੱਧੂ ਸਰਪੰਚ, ਸੋਡੀ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ, ਬਲਵੰਤ ਸਿੰਘ ਜ਼ਿਲ੍ਹਾ ਖਜਾਨਚੀ, ਮਹਿੰਦਰਪਾਲ ਸਿੰਘ ਤਹਿਸੀਲ ਪ੍ਰਧਾਨ ਨਕੋਦਰ, ਇਕਬਾਲ ਸਿੰਘ ਜਨਰਲ ਸਕੱਤਰ, ਰਣਜੀਤ ਸਿੰਘ ਮੀਤ ਬਲਾਕ ਪ੍ਰਧਾਨ, ਸੁਖਬੀਰ ਸਿੰਘ ਮਹਿਤਪੁਰ, ਸਤਬੀਰ ਸਿੰਘ, ਅਸ਼ੋਕ ਕੁਮਾਰ ਇਕਾਈ ਪ੍ਰਧਾਨ, ਜਗਦੇਵ ਸਿੰਘ ਥਿੰਦ ਢਾਬੇ ਵਾਲਾ, ਗੁਰਚਰਨ ਸਿੰਘ ਸਰਪੰਚ, ਗੁਰਮੁਖ ਸਿੰਘ ਸਰਪੰਚ ਖੁਰਲਾਪੁਰ ਅਤੇ ਰਜਿੰਦਰ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ।

और पढ़ें

Cricket Live Score

Corona Virus

Rashifal

और पढ़ें