November 2, 2026 10:25 pm

ਬਾਬਾ ਵਿਸ਼ਵਕਰਮਾ ਜੀ ਦੇ ਉਤਸਵ ਮੌਕੇ ਸਾਬਕਾ ਵਿਧਾਇਕ ਸ, ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਹਲਕਾ ਨਕੋਦਰ ਦੇ ਵੱਖ-ਵੱਖ ਸ਼ਹਿਰ ਅਤੇ ਪਿੰਡਾਂ ਵਿੱਚ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਕਿਰਤ ਦੀ ਮਹੱਤਤਾ ਤੇ ਚਾਨਣਾ ਪਾਇਆ।

(ਪੱਤਰਕਾਰ ਦਲਵੀਰ ਸਿੰਘ ਕੂਨਰ)

Thank you for reading this post, don't forget to subscribe!

ਨਕੋਦਰ:ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਵਿਸ਼ਾਲ, ਵਿਸ਼ਵਕਰਮਾ ਉਤਸਵ, ਨਕੋਦਰ, ਨੂਰਮਹਿਲ,ਬਿਲਗਾ ਅਤੇ ਕੋਟ ਬਾਦਲ ਖਾਂ ਆਦਿ ਪਿੰਡਾਂ ਵਿਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਸਾਬਕਾ ਵਿਧਾਇਕ ਸ, ਗੁਰਪ੍ਰਤਾਪ ਸਿੰਘ ਵਡਾਲਾ ਜੀ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਇਸ ਮੌਕੇ ਉਨ੍ਹਾਂ ਨੇ ਸਮੂਹ ਕਿਰਤੀ ਭਾਈਚਾਰੇ ਨੂੰ ਵਧਾਈ ਦਿੰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਸ਼੍ਰੀ ਵਡਾਲਾ ਨੇ ਇਸ ਸ਼ਾਨਦਾਰ ਸਮਾਗਮ ਦੇ ਸਫਲ ਆਯੋਜਨ ਲਈ ਪ੍ਬੰਧਕ ਕਮੇਟੀ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਉਤਸਵ ਸਾਡੀ ਵਿਰਾਸਤ ਨੂੰ ਸੰਭਾਲਣ ਨਵੀਂ ਪੀੜ੍ਹੀ ਨੂੰ ਆਪਣੀ ਮਹਾਨ ਸੰਸਕ੍ਰਿਤੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਬਾਬਾ ਵਿਸ਼ਵਕਰਮਾ ਜੀ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਸ਼ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪੁਰਾਤਨ ਗ੍ਰੰਥਾਂ ਅਤੇ ਮਿਥਿਹਾਸ ਅਨੁਸਾਰ ਬਾਬਾ ਜੀ ਨੂੰ ਸ੍ਰਿਸ਼ਟੀ ਦੇ ਪਹਿਲੇ ਇੰਜੀਨੀਅਰ ਅਤੇ ਮਹਾਨ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਦੇਵਤਿਆਂ ਦੇ ਮੁੱਖ ਇੰਜੀਨੀਅਰ ਦਾ ਦਰਜਾ ਪ੍ਰਾਪਤ ਹੈ, ਜਿਨ੍ਹਾਂ ਨੇ ਦੇਵਤਿਆਂ ਦੇ ਸ਼ਸਤਰ ਅਤੇ ਅਸਤਰ ਵੀ ਉਨ੍ਹਾਂ ਦੀ ਦਸਤਕਾਰੀ ਕਲਾ ਦੀ ਹੀ ਦੇਣ ਹਨ। ਇਸੇ ਲਈ ਉਹ ਸਮੁੱਚੀ ਕਿਰਤੀ, ਕਾਰੀਗਰ, ਤਰਖਾਣ ਅਤੇ ਉਦਯੋਗ ਜਗਤ ਲਈ ਪ੍ਰੇਰਨਾ ਸਰੋਤ ਹਨ। ਆਪਣੇ ਸੰਬੋਧਨ ਦੌਰਾਨ ਸ੍ਰੀ ਵਡਾਲਾ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਬਾਬਾ ਵਿਸ਼ਵਕਰਮਾ ਜੀ ਦਾ ਜੀਵਨ ਸਾਨੂੰ ਹੱਥੀਂ ਕਿਰਤ ਦੇ ਸਤਿਕਾਰ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਅੱਜ ਦੇ ਆਧੁਨਿਕ ਯੁੱਗ ਵਿੱਚ ਵੀ ਉਨ੍ਹਾਂ ਦੁਆਰਾ ਦਿੱਤੀ ਗਈ,ਹਸਤ ਕਲਾ ਦੀ ਸੋਝੀ ਬੇਹੱਦ ਮਹੱਤਵਪੂਰਨ ਹੈ। ਬਾਬਾ ਜੀ ਦੀਆਂ ਸਿੱਖਿਆਵਾਂ ਸਾਨੂੰ ਤਕਨੀਕੀ ਹੁਨਰ ਅਪਣਾਉਣ ਅਤੇ ਆਪਣੀ ਕਾਰੀਗਰੀ ਵਿੱਚ ਨਿਪੁੰਨਤਾ ਲਿਆਉਣ ਲਈ ਉਤਸ਼ਾਹਿਤ ਕਰਦੀਆਂ ਹਨ,ਜੋ ਕਿ ਕਿਸੇ ਵੀ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੀ ਹੈ।

ਅੰਤ ਵਿੱਚ, ਸ: ਗੁਰਪ੍ਰਤਾਪ ਸਿੰਘ ਵਡਾਲਾ ਨੇ ਸਮੂਹ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਬਾਬਾ ਵਿਸ਼ਵਕਰਮਾ ਜੀ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਕਿਰਤ ਨੂੰ ਆਪਣਾ ਧਰਮ ਮੰਨਣ, ਆਪਣੀ ਕਾਰੀਗਰੀ ਵਿੱਚ ਹੋਰ ਨਿਖਾਰ ਲਿਆਉਣ ਅਤੇ ਸਮਾਜ ਵਿੱਚ ਸਦਭਾਵਨਾ ਬਣਾਈ ਰੱਖਣ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਕਿਰਤੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਰਹਿਣਗੇ।

और पढ़ें

Cricket Live Score

Corona Virus

Rashifal

और पढ़ें