November 2, 2026 11:29 pm

ਮੰਡੀਆਂ ‘ਚ ਆਏ 192251 ਮੀਟਰਿਕ ਟਨ ਝੋਨੇ ‘ਚੋਂ 169567 ਦੀ ਹੋਈ ਖਰੀਦ-ਡਿਪਟੀ ਕਮਿਸ਼ਨਰ*

*ਕਿਸਾਨਾਂ ਨੂੰ 366.67 ਕਰੋੜ ਰੁਪਏ ਦੀ ਅਦਾਇਗੀ*

Thank you for reading this post, don't forget to subscribe!

*ਡਿਪਟੀ ਕਮਿਸ਼ਨਰ ਨੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

ਮਾਨਸਾ, 24 ਅਕਤੂਬਰ:     ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦੇ ਇਕ ਇਕ ਦਾਣੇ ਦੀ ਖਰੀਦ ਕੀਤੀ ਜਾਵੇਗੀ। ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਖਰੀਦ ਪ੍ਰਬੰਧਾਂ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਮੰਡੀਆਂ ਅੰਦਰ ਝੋਨੇ ਦੀ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣੀ ਚਾਹੀਦੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਿਯਮਿਤ ਸਮੇਂ ਅੰਦਰ ਫਸਲ ਦੀ ਖਰੀਦ, ਚੁਕਾਈ ਅਤੇ ਅਦਾਇਗੀ ਨੂੰ ਸੁਨਿਸ਼ਚਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਫਸਲ ਦੀ ਲਿਫਟਿੰਗ ਵੀ ਨਾਲੋ ਨਾਲ ਕਰਨੀ ਯਕੀਨੀ ਬਣਾਈ ਜਾਵੇ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਆਏ 192251 ਮੀਟਰਿਕ ਟਨ ਝੋਨੇ ਵਿਚੋਂ 169567 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਕੀਤੀ ਫਸਲ ਦੀ ਕਿਸਾਨਾਂ ਨੂੰ 366.67 ਕਰੋੜ ਰੁਪਏ ਦੀ ਅਦਾਇਗੀ ਵੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 64577, ਮਾਰਕਫੈੱਡ ਵੱਲੋਂ 49509, ਪਨਸਪ ਵੱਲੋਂ 37486 ਅਤੇ ਵੇਅਰ ਹਾਊਸ ਵੱਲੋਂ 17995 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 104064 ਮੀਟਰਿਕ ਝੋਨੇ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।

 

ਉਨ੍ਹਾਂ ਦੱਸਿਆ ਕਿ ਝੋਨੇ ਦੀ ਖਰੀਦ ਲਈ ਨਮੀਂ ਦੀ ਮਾਤਰਾ 17 ਫ਼ੀਸਦੀ ਨਿਰਧਾਰਤ ਕੀਤੀ ਗਈ ਹੈ, ਇਸ ਲਈ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਂਦਾ ਜਾਵੇ। ਉਨ੍ਹਾਂ ਸਾਰੇ ਕੰਬਾਇਨ ਆਪਰੇਟਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਤੱਕ ਹੀ ਝੋਨੇ ਦੀ ਕਟਾਈ ਕਰਨ ਤਾਂ ਜੋ ਝੋਨੇ ਦੀ ਫਸਲ ਵਿਚ ਨਮੀਂ ਦੀ ਮਾਤਰਾ ਵੱਧ ਨਾ ਆ ਸਕੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕੇਵਲ ਦਿਨ ਵੇਲੇ ਹੀ ਆਪਣੀ ਝੋਨੇ ਦੀ ਪੱਕੀ ਹੋਈ ਫਸਲ ਦੀ ਕਟਾਈ ਕਰਵਾਉਣ।

 

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਮੰਡੀ ਅਫ਼ਸਰ ਅਮਨ ਮੰਗਲਾ ਤੋਂ ਇਲਾਵਾ ਵੱਖ ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ

और पढ़ें

Cricket Live Score

Corona Virus

Rashifal

और पढ़ें