Thank you for reading this post, don't forget to subscribe!
ਜਲੰਧਰ: ਡਿਪਟੀ ਕਮਿਸ਼ਨਰ ਡਾ-ਹਿਮਾਂਸ਼ੂ ਅਗਰਵਾਲ ਨੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਜਾਇਜ਼ਾ ਲੈਂਦਿਆਂ ਸਮੂਹ ਕਲਸਟਰ ਅਤੇ ਨੋਡਲ ਅਫ਼ਸਰ ਨੂੰ ਸਵੇਰ ਤੋਂ ਸ਼ਾਮ ਤੱਕ ਫੀਲਡ ਵਿੱਚ ਡਟੇ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋਂ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
ਐਸ: ਐਸ ਪੀ:ਸ਼੍ਰੀ ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਅਮਨਿੰਦਰ ਕੌਰ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਕਲਸਟਰ ਅਤੇ ਨੋਡਲ ਅਫ਼ਸਰਾਂ ਨੂੰ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਨੱਲ੍ਹ ਪਾਉਣ ਲਈ ਫੀਲਡ ਵਿੱਚ ਹੋਰ ਵਧੇਰੇ ਚੌਕਸੀ ਨਾਲ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ। ਡਾ-ਅਗਰਵਾਲ ਨੇ ਹਰੇਕ ਕਲਸਟਰ ਅਤੇ ਨੋਡਲ ਅਫ਼ਸਰ ਨੂੰ ਆਪਣੇ ਮੋਬਾਈਲ ਵਿੱਚ ਉੱਨਤ ਕਿਸਾਨ ਐਪ ਉੱਤੇ ਕਿਸਾਨਾਂ ਵੱਲੋਂ ਵਰਤੀ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਡਾਟਾ ਅਪਡੇਟ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਅਲਾਟ ਕੀਤੇ ਗਏ ਪਿੰਡਾਂ ਵਿੱਚ ਸਰਪੰਚਾਂ ਨੰਬਰਦਾਰ, ਮੋਹਤਬਰਾਂ, ਪੰਚਾਇਤਾਂ ਅਤੇ ਕਿਸਾਨਾਂ ਨਾਲ ਰਾਬਤਾ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੀ ਬਜਾਏ ਇਸ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ। ਉੱਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ, ਖੂਹੰਦ ਦੇ ਪ੍ਰਬੰਧਨ ਲਈ ਉਤਸ਼ਾਹਿਤ ਕਰਨ ਦੇ ਨਾਲ -ਨਾਲ ਇਸ ਸਬੰਧੀ ਪੂਰਾ ਸਹਿਯੋਗ ਵੀ ਦਿੱਤਾ ਜਾਵੇ।
ਉੱਨ ਕਿਸਾਨਾਂ ਨੂੰ ਸਰਕਾਰ ਵੱਲੋਂ ਸਬਸਿਡੀ ਤੇ ਮੁਹੱਈਆ ਕਰਵਾਈ ਜਾਂਦੀ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂਹੰਦ ਦਾ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।
ਪੱਤਰਕਾਰ ਦਲਵੀਰ ਸਿੰਘ ਕੂਨਰ











