ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਐਸ ਐਸ ਪੀ ਸ਼ੁਭਮ ਅਗਰਵਾਲ
Thank you for reading this post, don't forget to subscribe!ਨੇ ਖੁਦ ਕੀਤੀ ਕਾਰਡਨ ਅਤੇ ਸਰਚ ਓਪਰੇਸ਼ਨ ਦੀ ਅਗਵਾਈ
ਮੰਡੀ ਗੋਬਿੰਦਗੜ੍ਹ,19 ਨਵੰਬਰ:ਪੱਤਰਕਾਰ ਦਲਵੀਰ ਸਿੰਘ ਕੂਨਰ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪੁਲਿਸ ਵੱਲੋਂ ਐਸ ਐਸ ਪੀ ਸ਼ੁਭਮ ਅਗਰਵਾਲ ਦੀ ਅਗਵਾਈ ਹੇਠ ਕਾਰਡਨ ਐਂਡ ਸਰਚ ਓਪਰੇਸ਼ਨ (ਹਾਸੋ) ਤਹਿਤ ਚੈਕਿੰਗ ਮੁਹਿੰਮ ਚਲਾਈ ਗਈ।
ਮੰਡੀ ਗੋਬਿੰਦਗੜ੍ਹ ਦੀ ਢੇਹਾ ਬਸਤੀ ਵਿੱਚ ਇਸ ਚੈਕਿੰਗ ਅਭਿਆਨ ਦੀ ਖੁਦ ਅਗਵਾਈ ਕਰਦਿਆਂ ਐਸ ਐਸ ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਨਾਸ਼ ਤਸਕਰਾਂ ਵਿਰੁੱਧ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ।
ਸ਼੍ਰੀ ਅਗਰਵਾਲ ਨੇ ਕਿਹਾ ਕਿ ਕਾਸੋ ਅਭਿਆਨ ਦਾ ਮੰਤਵ ਨਸ਼ਾ ਤਸਕਰਾਂ ਤੱਕ ਸਿੱਧਾ, ਸਖ਼ਤ ਤੇ ਸਪੱਸ਼ਟ ਸੁਨੇਹਾ ਪਹੁੰਚਾਉਣਾ ਹੈ ਕਿ ਜੇਕਰ ਹੁਣ ਵੀ ਨਸ਼ਿਆਂ ਦਾ ਇਹ ਕਾਲਾ ਕਾਰੋਬਾਰ ਬੰਦ ਨਾ ਕੀਤਾ ਗਿਆ ਤਾਂ ਕਿਸੇ ਨੂੰ ਵੀ ਬਖਸਿਆ ਨਹੀਂ ਜਾਵੇਗਾ।
ਐਸ -ਐਸ -ਪੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਾ ਤਸਕਰਾਂ ਨਾਲ ਫੈਸਲਾਕੁੰਨ ਜੰਗ ਲੜ ਰਹੀ ਹੈ ਜਿਸ ਦੇ ਸਾਰਥਕ ਨਤੀਜੇ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਕਾਲੀ ਕਮਾਈ ਨਾਲ ਬਣਾਈਆਂ ਗਈਆਂ 10ਤੋਂ ਵਧੇਰੇ ਇਮਾਰਤਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕੀਤਾ ਜਾ ਚੁੱਕਾ ਹੈ ਜਿਸ ਕਾਰਨ ਆਮ ਲੋਕ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ।
ਪੱਤਰਕਾਰ ਦਲਵੀਰ ਸਿੰਘ ਕੂਨ











